ਸ਼ਹੀਦ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੀ ਯਾਦ ਵਿੱਚ 100 ਫੁੱਟ ਲੰਬਾ ‘ਫਲੈਗ ਆਫ ਯੂਨਿਟੀ’ ਲਹਿਰਾਇਆ

0
385

ਅੱਤਵਾਦ ਦੇ ਕਾਲੇ ਦਿਨਾਂ ‘ਚ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਯਾਦਗਾਰ ਬਣਾਈ ਜਾਵੇਗੀ: ਗੁਰਕੀਰਤ ਸਿੰਘ

ਚੰਡੀਗੜ. ਪੰਜਾਬ ਦੇ ਲੋਕ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਗੇ ਜਿਨ੍ਹਾਂ ਨੇ ਸੂਬੇ ਵਿੱਚ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਟੋਲੇਮਾਜਰਾ ਵਿਖੇ ‘ਫਲੈਗ ਆਫ ਯੂਨਿਟੀ’ ਲਹਿਰਾਉਣ ਮੌਕੇ ਕੀਤਾ। ਜੋਕਿ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੀ ਯਾਦ ਨੂੰ ਸਮਰਪਿਤ ਹੈ, ਜੋ ਗਰਮਖਿਆਲੀ ਤੱਤਾਂ ਖਿਲਾਫ਼ ਲੜਦੇ ਹੋਏ 11.3.1992 ਨੂੰ ਸ਼ਹੀਦ ਹੋ ਗਏ ਸਨ। ਇਹ ਝੰਡਾ 100 ਫੁੱਟ ਲੰਬਾ ਹੈ ਅਤੇ ਇਸਦਾ ਆਕਾਰ 3020 ਫੁੱਟ ਹੈ।
ਕੋਟਲੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਸੂਬੇ ਵਿੱਚ ਸ਼ਾਂਤੀ ਦਾ ਮਾਹੌਲ ਹੈ, ਜਿਨ੍ਹਾਂ ਨੇ ਕੱਟੜਪੰਥੀ ਰੁਝਾਨਾਂ ਦਾ ਡਟ ਕੇ ਵਿਰੋਧ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਅੱਤਵਾਦ ਦੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੇ ਨਾਮ ਯਾਦਗਾਰ ‘ਤੇ ਲਿਖੇ ਜਾਣਗੇ।

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਸਹੀਦ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੇ ਪਰਿਵਾਰਿਕ ਮੈਂਬਰ,  ਤੋਲੇਮਾਜਰਾ ਦੇ ਸਾਬਕਾ ਸਰਪੰਚ ਸ੍ਰੀ ਪਰਮਿੰਦਰ ਸਿੰਘ ਸੋਨਾ, ਐਮ ਸੀ ਖਰੜ ਦੇ ਸਾਬਕਾ ਪ੍ਰਧਾਨ ਪੰਡਿਤ ਓਮ ਪ੍ਰਕਾਸ਼, ਤ੍ਰਿਪੜੀ ਦੇ ਸਰਪੰਚ ਕੁਲਵੰਤ ਸਿੰਘ ਆਦਿ ਸ਼ਾਮਲ ਸਨ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।