ਪੰਜਾਬ ‘ਚ ਹੜ੍ਹ ਦਾ ਖ਼ਤਰਾ ਵਧਿਆ, ਸ਼ਹਿਰਾਂ ਤੋਂ ਪਿੰਡਾਂ ਤੱਕ ਹੋਇਆ ਜਲ-ਥਲ, ਭਾਰੀ ਮੀਂਹ ਦਾ ਅਲਰਟ ਜਾਰੀ

0
351

ਮੋਹਾਲੀ | ਪੰਜਾਬ-ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਪਿਆ ਹੈ। ਹੋਰਾਂ ਸੂਬਿਆਂ ਵਾਂਗ ਪੰਜਾਬ ਵਿਚ ਵੀ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਪਹਾੜਾਂ ‘ਚ ਜਿਥੇ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਧ ਗਈਆਂ ਹਨ। ਉਥੇ ਸੂਬੇ ‘ਚ ਲੋਕਾਂ ਦੇ ਘਰਾਂ, ਦੁਕਾਨਾਂ ‘ਚ ਪਾਣੀ ਭਰਨ ਨਾਲ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ 9 ਤੇ 10 ਜੁਲਾਈ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਇਸੇ ਤਰ੍ਹਾਂ ਆਨੰਦਪੁਰ ਸਾਹਿਬ ਹਾਈਡਲ ਨਹਿਰ ’ਚ 10150 ਕਿਊਸਿਕ, ਨੰਗਲ ਹਾਈਡਲ ਨਹਿਰ ’ਚ 12350 ਕਿਊਸਿਕ, ਸਤਲੁਜ ਦਰਿਆ ’ਚ 1140 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਿਛਲੇ ਸਾਲ ਦੇ ਮੁਕਾਬਲੇ ਝੀਲ ਵਿਚ ਅੱਜ ਪਾਣੀ ਦਾ ਪੱਧਰ ਲਗਭਗ 40 ਫੁੱਟ ਵੱਧ ਰਿਹਾ ਹੈ। ਪੰਜਾਬ ਦੇ ਕਈ ਥਾਵਾਂ ’ਤੇ ਦਰੱਖਤਾਂ ਦੇ ਟੁੱਟਣ ਦੀ ਵੀ ਖ਼ਬਰ ਹੈ ਪਰ ਕਿਸੇ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 10 ਜੁਲਾਈ ਨੂੰ ਵੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਭਾਰੀ ਮੀਂਹ ਦੀ ਸੰਭਾਵਾਨਾ ਹੈ।

ਉਧਰ, ਪਹਾੜੀ ਇਲਾਕਿਆਂ ’ਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਭਾਖੜਾ ਡੈਮ ਨਾਲ ਲਗਦੀ ਗੋਬਿੰਦ ਸਾਗਰ ਝੀਲ ਵਿਚ ਪਾਣੀ ਦਾ ਪੱਧਰ 1603.71 ਫੁੱਟ ’ਤੇ ਪੁੱਜ ਗਿਆ ਹੈ। ਭਾਖੜਾ ਡੈਮ ਤੋਂ ਇਸ ਵੇਲੇ 175.52 ਲੱਖ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਗੋਬਿੰਦ ਸਾਗਰ ਝੀਲ ਵਿਚ ਪਾਣੀ ਦੀ ਆਮਦ 43425 ਕਿਊਸਿਕ ਦਰਜ ਕੀਤੀ ਗਈ, ਜਦਕਿ 23508 ਕਿਊਸਿਕ ਪਾਣੀ ਡੈਮ ਤੋਂ ਛੱਡਿਆ ਜਾ ਰਿਹਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ