ਪੰਜਾਬ ਦੇ 14 ਜ਼ਿਲਿਆਂ ਦਾ ਧੁੰਦ ਦਾ ਅਲਰਟ, 50 ਮੀਟਰ ਤੋਂ ਵੀ ਘੱਟ ਰਹੇਗੀ ਵਿਜ਼ੀਬਿਲਟੀ

0
1933

ਚੰਡੀਗੜ੍ਹ, 18 ਨਵੰਬਰ | ਜੰਮੂ-ਕਸ਼ਮੀਰ ‘ਚ ਬਰਫਬਾਰੀ ਤੋਂ ਬਾਅਦ ਪੰਜਾਬ ਤੇ ਚੰਡੀਗੜ੍ਹ ‘ਚ ਮੌਸਮ ਠੰਡਾ ਹੋਣ ਲੱਗਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ ਪਰ ਆਉਣ ਵਾਲੇ 5 ਦਿਨਾਂ ‘ਚ ਤਾਪਮਾਨ 2 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ। ਪੰਜਾਬ ‘ਚ ਅੱਜ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਹੈ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਸਮੋਗ ਅਲਰਟ ਨਹੀਂ ਹੈ ਪਰ ਪ੍ਰਦੂਸ਼ਣ ਨੇ ਦਮ ਤੋੜਿਆ ਹੋਇਆ ਹੈ।

ਮੌਸਮ ਕੇਂਦਰ ਅਨੁਸਾਰ ਪੰਜਾਬ ਦੇ 14 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਮਾਨਸਾ ਅਤੇ ਸੰਗਰੂਰ ਵਿਚ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹਾਲਾਂਕਿ ਮੰਗਲਵਾਰ ਤੋਂ ਸਥਿਤੀ ਆਮ ਵਾਂਗ ਹੋਣ ਦੀ ਉਮੀਦ ਹੈ। ਧੁੰਦ ਦਾ ਅਸਰ ਵੀ ਘਟੇਗਾ ਅਤੇ ਅਸਮਾਨ ਵੀ ਸਾਫ਼ ਰਹੇਗਾ ਪਰ ਇਸ ਦੇ ਨਾਲ ਹੀ ਤਾਪਮਾਨ ਵੀ ਡਿੱਗਣਾ ਸ਼ੁਰੂ ਹੋ ਜਾਵੇਗਾ ਅਤੇ ਠੰਡ ਵਧਣੀ ਸ਼ੁਰੂ ਹੋ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)