ਪੰਜਾਬ-ਹਰਿਆਣਾ ‘ਚ ਧੁੰਦ ਦਾ ਕਹਿ.ਰ, 5 ਰਾਜਾਂ ‘ਚ ਗੜੇਮਾਰੀ, ਕਈ ਥਾਵਾਂ ‘ਤੇ ਮੀਂਹ ਦਾ ਅਲਰਟ

0
296

ਚੰਡੀਗੜ੍ਹ, 24 ਦਸੰਬਰ | ਪੰਜਾਬ-ਹਰਿਆਣਾ, ਦਿੱਲੀ-ਐਨਸੀਆਰ ਅਤੇ ਯੂਪੀ-ਬਿਹਾਰ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਠੰਡ ਦਾ ਕਹਿਰ ਜਾਰੀ ਹੈ। ਪਹਾੜਾਂ ‘ਤੇ ਹੋਈ ਤਾਜ਼ਾ ਬਰਫਬਾਰੀ ਨੇ ਠਾਰ ਹੋਰ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸਵੇਰੇ ਸੰਘਣੀ ਧੁੰਦ ਛਾਈ ਰਹਿੰਦੀ ਹੈ, ਜਿਸ ਕਾਰਨ ਆਵਾਜਾਈ ਵਿਚ ਦਿੱਕਤ ਆ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

ਸਕਾਈਮੇਟ ਦੀ ਰਿਪੋਰਟ ਮੁਤਾਬਕ ਐਤਵਾਰ ਨੂੰ ਮੌਸਮ ਕਾਫੀ ਖਰਾਬ ਹੋਣ ਵਾਲਾ ਹੈ। ਅਗਲੇ 2 ਦਿਨਾਂ ਦੌਰਾਨ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਨਾਲ ਹੀ ਇਨ੍ਹਾਂ ਵਿਚੋਂ ਕੁਝ ਖੇਤਰਾਂ ਵਿਚ ਬਰਫਬਾਰੀ ਵੀ ਸੰਭਵ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਇਹ ਚੰਗੀ ਖ਼ਬਰ ਹੈ। ਹਾਲਾਂਕਿ, ਇਸ ਕਾਰਨ ਘੱਟੋ-ਘੱਟ ਤਾਪਮਾਨ ਹੋਰ ਹੇਠਾਂ ਆ ਸਕਦਾ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਥੇ ਤੂਫਾਨ ਕਾਰਨ ਠੰਡ ਹੋਰ ਵਧ ਸਕਦੀ ਹੈ।

Possibility of Rainfall in Punjab on April 18-19ਮੌਸਮ ਵਿਭਾਗ ਨੇ 24 ਦਸੰਬਰ ਨੂੰ ਦੇਸ਼ ਦੇ ਕੁਝ ਹਿੱਸਿਆਂ ਵਿਚ ਗੜੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਆਈਐਮਡੀ ਦਾ ਕਹਿਣਾ ਹੈ ਕਿ 29 ਦਸੰਬਰ ਤੱਕ ਦਿੱਲੀ-ਐਨਸੀਆਰ ਵਿਚ ਧੁੰਦ ਦਾ ਕਹਿਰ ਜਾਰੀ ਰਹੇਗਾ। ਇਸ ਦੌਰਾਨ ਤਾਪਮਾਨ 5 ਡਿਗਰੀ ਤੱਕ ਡਿੱਗ ਸਕਦਾ ਹੈ। ਇਸ ਦੇ ਨਾਲ ਹੀ ਅੱਜ ਵੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।