ਦੇਸ਼ ‘ਚ ਪਹਿਲੀ ਵਾਰ ਬਣੇਗਾ ਕੋਈ ਸਮਲਿੰਗੀ ਜੱਜ, ਪੜ੍ਹੋ ਐਡਵੋਕੇਟ ਸੌਰਭ ਕਿਰਪਾਲ ਬਾਰੇ ਖਾਸ ਗੱਲਾਂ

0
837

ਨਵੀਂ ਦਿੱਲੀ | ਕੇਂਦਰ ਸਰਕਾਰ ਦੇ ਮੁੱਢਲੇ ਇਤਰਾਜ਼ਾਂ ਨੂੰ ਰੱਦ ਕਰਦੇ ਹੋਏ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਸੀਨੀਅਰ ਐਡਵੋਕੇਟ ਸੌਰਭ ਕਿਰਪਾਲ ਨੂੰ ਦਿੱਲੀ ਹਾਈ ਕੋਰਟ ਵਿੱਚ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਦੀ ਪ੍ਰਸਤਾਵਿਤ ਤਰੱਕੀ ਵਿਰੁੱਧ ਕੇਂਦਰ ਸਰਕਾਰ ਦੇ ਮੁੱਢਲੇ ਇਤਰਾਜ਼ਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

“ਸੁਪਰੀਮ ਕੋਰਟ ਕੌਲਿਜੀਅਮ ਨੇ 11 ਨਵੰਬਰ 2021 ਨੂੰ ਹੋਈ ਆਪਣੀ ਮੀਟਿੰਗ ਵਿੱਚ ਸੌਰਭ ਕਿਰਪਾਲ ਐਡਵੋਕੇਟ ਨੂੰ ਦਿੱਲੀ ਹਾਈ ਕੋਰਟ ਵਿੱਚ ਜੱਜ ਵਜੋਂ ਤਰੱਕੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।”

ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਸੋਮਵਾਰ ਨੂੰ ਅਪਲੋਡ ਕੀਤੇ ਗਏ ਕੌਲਿਜੀਅਮ ਦੇ ਮਤੇ ਲਿਖਿਆ ਕਿ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਐਨਵੀ ਰਮਨਾ ਦੀ ਅਗਵਾਈ ਵਾਲੇ ਕੌਲਿਜੀਅਮ ਨੇ ਕਿਰਪਾਲ (49) ਨੂੰ ਚੁਣਿਆ, ਜੋ ਕਿ 2018 ਵਿੱਚ ਸੁਪਰੀਮ ਕੋਰਟ ਵੱਲੋਂ ਸਮਲਿੰਗੀ ਸੰਬੰਧਾਂ ਨੂੰ ਅਪਰਾਧਿਕ ਕਰਾਰ ਦੇਣ ਵਾਲੇ ਇਤਿਹਾਸਕ ਨਵਤੇਜ ਸਿੰਘ ਜੌਹਰ ਕੇਸ ਵਿੱਚ ਪ੍ਰਮੁੱਖ ਵਕੀਲਾਂ ਚੋਂ ਇੱਕ ਸੀ।

ਕੌਲਿਜੀਅਮ ਵਿੱਚ ਜਸਟਿਸ ਉਦੈ ਯੂ ਲਲਿਤ, ਏਐੱਮ ਖਾਨਵਿਲਕਰ, ਡੀਵਾਈ ਚੰਦਰਚੂੜ ਤੇ ਐੱਲ ਨਾਗੇਸ਼ਵਰ ਰਾਓ ਵੀ ਸ਼ਾਮਲ ਹਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ