ਨਵੀਂ ਦਿੱਲੀ | ਪ੍ਰਧਾਨ ਮੰਤਰੀ ਮੋਦੀ ਨੇ ਅੱਜ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ ਤੇ ਕਾਰਤਿਕ ਪੂਰਨਿਮਾ ਮੌਕੇ ‘ਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਪਹਿਲੀ ਵਾਰ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਕਿਸਾਨਾਂ ਅੱਗੇ ਗੋਡੇ ਟੇਕ ਦਿੱਤੇ।

ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ ਹੈ। ਅੱਜ ਮੈਂ ਪੂਰੇ ਦੇਸ਼ ਨੂੰ ਸੂਚਿਤ ਕਰਦਾ ਹਾਂ ਕਿ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਫੈਸਲਾ ਕਰ ਲਿਆ ਗਿਆ ਹੈ।

ਇਸ ਮਹੀਨੇ ਦੇ ਅੰਤ ਤੱਕ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮੋਦੀ ਨੇ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਪ੍ਰਕਾਸ਼ ਪੁਰਬ ‘ਤੇ ਘਰ ਵਾਪਸੀ ਦੀ ਅਪੀਲ ਕੀਤੀ।

ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਕਰਤਾਰਪੁਰ ਲਾਂਘਾ ਖੁੱਲ੍ਹਣ ‘ਤੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ