<p>ਆਮ ਆਦਮੀ ਪਾਰਟੀ &lpar;ਆਪ&rpar; ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ &&num;8216&semi;ਆਪ&&num;8217&semi; ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਵੀਰਵਾਰ ਨੂੰ ਇੱਕ ਫਰਜ਼ੀ ਅਤੇ ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ&comma; ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਪੰਜਾਬ ਦੇ ਸਮਾਜਿਕ ਸਦਭਾਵਨਾ ਨੂੰ ਅਸਥਿਰ ਕਰਨ ਦੀ ਇੱਕ ਘਿਨਾਉਣੀ ਸਿਆਸੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ। ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਦੋ ਸੁਤੰਤਰ ਪ੍ਰਯੋਗਸ਼ਾਲਾਵਾਂ &lpar;ਲੈਬਾਂ&rpar; ਦੁਆਰਾ ਕੀਤੀ ਗਈ ਫੋਰੈਂਸਿਕ ਜਾਂਚ ਦਾ ਹਵਾਲਾ ਦਿੰਦੇ ਹੋਏ ਆਗੂਆਂ ਨੇ ਕਿਹਾ ਕਿ ਪ੍ਰੋਪੇਗੰਡਾ ਮੁਹਿੰਮ ਨੂੰ ਵਿਗਿਆਨਕ ਸਬੂਤਾਂ ਦੁਆਰਾ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਗਿਆ ਹੈ&comma; ਜਿਸ ਵਿੱਚ ਵੀਡੀਓ ਦੇ 1&comma;1191 ਫਰੇਮਾਂ ਦੇ ਤਕਨੀਕੀ ਵਿਸ਼ਲੇਸ਼ਣ ਨੇ ਨਿਰਣਾਇਕ ਤੌਰ &&num;8216&semi;ਤੇ ਸਾਬਤ ਕੀਤਾ ਹੈ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਸੀਐਮ ਭਗਵੰਤ ਸਿੰਘ ਮਾਨ ਨਹੀਂ ਹਨ।<&sol;p>&NewLine;<p>&&num;8216&semi;ਆਪ&&num;8217&semi; ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ &&num;8216&semi;ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ&&num;8217&semi; ਲਾਗੂ ਕੀਤੇ ਜਾਣ ਤੋਂ ਬੌਖਲਾਈਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਨੇ ਇਹ ਸਾਜ਼ਿਸ਼ ਰਚੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਮਨਘੜਤ ਵੀਡੀਓ ਨੂੰ ਬਣਾਉਣ ਅਤੇ ਵਾਇਰਲ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ।<&sol;p>&NewLine;<p>ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ &&num;8216&semi;ਆਪ&&num;8217&semi; ਆਗੂ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਅਕਾਲੀ ਦਲ ਦੇ ਆਗੂ ਇੱਕ ਫਰਜ਼ੀ ਵੀਡੀਓ ਵਾਇਰਲ ਕਰਕੇ ਅਤੇ ਉਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਝੂਠਾ ਜੋੜ ਕੇ ਜਨਤਾ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ&comma; &&num;8220&semi;ਇਹ ਸਾਰਾ ਘਟਨਾਕ੍ਰਮ ਇੱਕ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਸੀ&comma; ਜਿਸਦਾ ਉਦੇਸ਼ ਇੱਕ ਅਜਿਹੇ ਪ੍ਰਸਿੱਧ ਮੁੱਖ ਮੰਤਰੀ ਨੂੰ ਬਦਨਾਮ ਕਰਨਾ ਸੀ ਜੋ ਲਗਾਤਾਰ ਪੰਜਾਬ ਦੇ ਲੋਕਾਂ ਲਈ ਕੰਮ ਕਰ ਰਹੇ ਹਨ।&&num;8221&semi;<&sol;p>&NewLine;<p>ਹਰਪਾਲ ਸਿੰਘ ਚੀਮਾ ਨੇ ਕਿਹਾ&comma; &&num;8220&semi;ਸੱਚ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣੇ ਆ ਗਿਆ ਹੈ। ਜਿਨ੍ਹਾਂ ਲੋਕਾਂ ਨੇ ਇੱਕ ਮਨਘੜਤ ਵੀਡੀਓ ਦਾ ਸਹਾਰਾ ਲੈ ਕੇ ਜਨਤਾ ਨੂੰ ਗੁੰਮਰਾਹ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ&comma; ਉਹ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਹਨ।&&num;8221&semi;<&sol;p>&NewLine;<p>ਫੋਰੈਂਸਿਕ ਜਾਂਚ ਦੇ ਵੇਰਵੇ ਸਾਂਝੇ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਦੋ ਸੁਤੰਤਰ ਲੈਬਾਰਟਰੀਆਂ ਨੇ ਵਾਇਰਲ ਵੀਡੀਓ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਉਹ ਇੱਕੋ ਸਿੱਟੇ &&num;8216&semi;ਤੇ ਪਹੁੰਚੀਆਂ। ਫੋਰੈਂਸਿਕ ਵਿਸ਼ਲੇਸ਼ਣ ਵਿੱਚ ਵੀਡੀਓ ਦੇ ਕੁੱਲ 1&comma;191 ਫਰੇਮਾਂ ਦੀ ਜਾਂਚ ਕੀਤੀ ਗਈ। ਚਿਹਰੇ ਦੇ ਨੈਣ-ਨਕਸ਼&comma; ਕੱਦ&comma; ਸਰੀਰਕ ਬਣਤਰ&comma; ਖੜ੍ਹੇ ਹੋਣ ਦਾ ਤਰੀਕਾ&comma; ਹਿਲਜੁਲ ਦੇ ਪੈਟਰਨ&comma; ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਸਮੇਤ ਹਰ ਪਹਿਲੂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ। ਰਿਪੋਰਟਾਂ ਵਿੱਚ ਸਪੱਸ਼ਟ ਸਿੱਟਾ ਕੱਢਿਆ ਗਿਆ ਹੈ ਕਿ ਵੀਡੀਓ ਵਿੱਚ ਦਿਖਾਇਆ ਗਿਆ ਵਿਅਕਤੀ ਸੀਐਮ ਭਗਵੰਤ ਸਿੰਘ ਮਾਨ ਨਾਲ ਬਿਲਕੁਲ ਮੇਲ ਨਹੀਂ ਖਾਂਦਾ।<&sol;p>&NewLine;<p>ਮੰਤਰੀ ਨੇ ਦੱਸਿਆ ਕਿ ਫੋਰੈਂਸਿਕ ਰਿਪੋਰਟਾਂ ਮੁਤਾਬਕ ਵੀਡੀਓ &&num;8216&semi;ਚ ਨਜ਼ਰ ਆ ਰਹੇ ਵਿਅਕਤੀ ਦਾ ਕੱਦ ਲਗਭਗ 5 ਫੁੱਟ 10 ਇੰਚ ਹੋਣ ਦਾ ਅਨੁਮਾਨ ਹੈ&comma; ਜਦਕਿ ਸੀਐਮ ਭਗਵੰਤ ਸਿੰਘ ਮਾਨ ਦਾ ਕੱਦ 5 ਫੁੱਟ 8 ਇੰਚ ਹੈ। ਉਨ੍ਹਾਂ ਕਿਹਾ ਕਿ ਸਰੀਰਕ ਬਣਤਰ&comma; ਮੋਢਿਆਂ ਦੀ ਬਣਤਰ&comma; ਚਿਹਰੇ ਦੀਆਂ ਵਿਸ਼ੇਸ਼ਤਾਵਾਂ ਅਤੇ ਸਮੁੱਚੇ ਪੋਸਚਰ ਵਿੱਚ ਵੀ ਵੱਡੇ ਫਰਕ ਪਾਏ ਗਏ ਹਨ।<&sol;p>&NewLine;<p>ਹਰਪਾਲ ਸਿੰਘ ਚੀਮਾ ਨੇ ਕਿਹਾ&comma; &&num;8220&semi;ਦੋਵਾਂ ਲੈਬਾਰਟਰੀਆਂ ਨੇ ਸੁਤੰਤਰ ਤੌਰ &&num;8216&semi;ਤੇ ਇੱਕੋ ਸਿੱਟਾ ਕੱਢਿਆ ਅਤੇ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਅਤੇ ਮੁੱਖ ਮੰਤਰੀ ਵਿਚਕਾਰ ਕੋਈ ਮੇਲ ਨਹੀਂ ਪਾਇਆ।&&num;8221&semi;<&sol;p>&NewLine;<p>ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦਾ ਸਿਆਸੀ ਲਾਹੇ ਲਈ ਧਾਰਮਿਕ ਮੁੱਦਿਆਂ ਦਾ ਸ਼ੋਸ਼ਣ ਕਰਨ ਦਾ ਇੱਕ ਲੰਮਾ ਅਤੇ ਮੰਦਭਾਗਾ ਇਤਿਹਾਸ ਰਿਹਾ ਹੈ&comma; ਜਦੋਂ ਕਿ ਉਹ ਪੰਥ ਦੀ ਮਰਿਆਦਾ ਦੀ ਰੱਖਿਆ ਕਰਨ ਵਿੱਚ ਵਾਰ-ਵਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ&comma; &&num;8220&semi;ਪੰਜਾਬ ਦੇ ਲੋਕ 1986 ਦੇ ਨਕੋਦਰ ਕਾਂਡ ਨੂੰ ਨਹੀਂ ਭੁੱਲੇ&comma; ਜਦੋਂ ਅਕਾਲੀ ਦਲ ਦੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅਗਨ ਭੇਟ ਕਰ ਦਿੱਤਾ ਗਿਆ ਸੀ। ਉਹ ਉਸ ਤੋਂ ਬਾਅਦ ਹੋਈ ਪੁਲਿਸ ਫਾਇਰਿੰਗ ਨੂੰ ਵੀ ਨਹੀਂ ਭੁੱਲੇ&comma; ਜਿਸ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ।&&num;8221&semi;<&sol;p>&NewLine;<p>ਹਰਪਾਲ ਸਿੰਘ ਚੀਮਾ ਨੇ ਅੱਗੇ ਅਕਾਲੀ-ਭਾਜਪਾ ਗਠਜੋੜ ਦੇ ਰਾਜ ਦੌਰਾਨ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਹੋਈ ਪੁਲਿਸ ਫਾਇਰਿੰਗ ਵੱਲ ਇਸ਼ਾਰਾ ਕੀਤਾ। ਉਨ੍ਹਾਂ ਕਿਹਾ&comma; &&num;8220&semi;ਤਰੀਕਾ ਉਹੀ ਹੈ। ਜਦੋਂ ਵੀ ਅਕਾਲੀ ਦਲ ਅਤੇ ਭਾਜਪਾ ਸੱਤਾ ਵਿੱਚ ਸਨ&comma; ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਅਤੇ ਇਨਸਾਫ਼ ਨਹੀਂ ਦਿੱਤਾ ਗਿਆ। ਪੰਜਾਬ ਦੇ ਲੋਕ ਇਨ੍ਹਾਂ ਦਰਦਨਾਕ ਅਧਿਆਵਾਂ ਨੂੰ ਭੁੱਲੇ ਨਹੀਂ ਹਨ।&&num;8221&semi;<&sol;p>&NewLine;<p>ਮੰਤਰੀ ਨੇ ਕਿਹਾ ਕਿ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸੱਤਾ ਵਿੱਚ ਦੋ ਸਾਲ ਰਹਿਣ ਦੇ ਬਾਵਜੂਦ ਅਕਾਲੀ ਦਲ ਦੀ ਸਰਕਾਰ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀਆਂ ਲੱਭਤਾਂ &&num;8216&semi;ਤੇ ਵੀ ਕਾਰਵਾਈ ਕਰਨ ਵਿੱਚ ਅਸਫਲ ਰਹੀ। ਉਨ੍ਹਾਂ ਅੱਗੇ ਕਿਹਾ&comma; &&num;8220&semi;ਪਿੱਛੋਂ ਆਈਆਂ ਕਾਂਗਰਸ ਸਰਕਾਰਾਂ ਨੇ ਕਈ ਵਿਸ਼ੇਸ਼ ਜਾਂਚ ਟੀਮਾਂ &lpar;ਐਸਆਈਟੀ&rpar; ਬਣਾਈਆਂ&comma; ਫਿਰ ਵੀ &&num;8216&semi;ਆਪ&&num;8217&semi; ਸਰਕਾਰ ਦੇ ਸੱਤਾ ਵਿੱਚ ਆਉਣ ਤੱਕ ਕੋਈ ਸਾਰਥਕ ਕਾਰਵਾਈ ਨਹੀਂ ਹੋ ਸਕੀ।&&num;8221&semi;<&sol;p>&NewLine;<p>ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਵਾਰ-ਵਾਰ ਪੰਥ ਦੇ ਨਾਂ &&num;8216&semi;ਤੇ ਵੋਟਾਂ ਮੰਗੀਆਂ ਹਨ ਅਤੇ ਆਪਣੇ ਆਪ ਨੂੰ ਪੰਥਕ ਹਿੱਤਾਂ ਦਾ ਰਾਖਾ ਦੱਸਿਆ ਹੈ&comma; ਪਰ ਸਰਕਾਰ ਵਿੱਚ ਉਸ ਦਾ ਰਿਕਾਰਡ ਵੱਖਰੀ ਹੀ ਕਹਾਣੀ ਬਿਆਨ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਅਕਾਲੀ ਦਲ ਸੱਤਾ ਵਿੱਚ ਆਇਆ&comma; ਉਸ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਵਾਪਰੀਆਂ&comma; ਜਦਕਿ ਜ਼ਿੰਮੇਵਾਰ ਲੋਕਾਂ ਨੂੰ ਸੁਰੱਖਿਆ ਮਿਲਦੀ ਰਹੀ। ਹਰਪਾਲ ਸਿੰਘ ਚੀਮਾ ਨੇ ਕਿਹਾ&comma; &&num;8220&semi;ਅਕਾਲੀ ਦਲ ਦਾ ਸਿਆਸੀ ਫਾਇਦੇ ਲਈ ਪੰਥਕ ਭਾਵਨਾਵਾਂ ਦਾ ਸ਼ੋਸ਼ਣ ਕਰਨ ਦਾ ਇਤਿਹਾਸ ਰਿਹਾ ਹੈ। ਇਹ ਪੰਥ ਦੇ ਨਾਂ &&num;8216&semi;ਤੇ ਵੋਟਾਂ ਮੰਗਦਾ ਹੈ ਪਰ ਉਨ੍ਹਾਂ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਨੂੰ ਕਾਇਮ ਰੱਖਣ &&num;8216&semi;ਚ ਵਾਰ-ਵਾਰ ਨਾਕਾਮ ਰਹਿੰਦਾ ਹੈ&comma; ਜਿਨ੍ਹਾਂ ਦੀ ਪ੍ਰਤੀਨਿਧਤਾ ਕਰਨ ਦਾ ਇਹ ਦਾਅਵਾ ਕਰਦਾ ਹੈ।&&num;8221&semi;<&sol;p>&NewLine;<p>ਭਗਵੰਤ ਮਾਨ ਸਰਕਾਰ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ &&num;8216&semi;ਤੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ &&num;8216&semi;ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ&comma; 2026&&num;8217&semi; ਬਣਾਇਆ ਹੈ&comma; ਜਿਸ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਈ ਉਮਰ ਕੈਦ ਅਤੇ ਭਾਰੀ ਵਿੱਤੀ ਜੁਰਮਾਨੇ ਸਮੇਤ ਸਖ਼ਤ ਸਜ਼ਾਵਾਂ ਦਾ ਉਪਬੰਧ ਹੈ।<&sol;p>&NewLine;<p>ਉਨ੍ਹਾਂ ਕਿਹਾ&comma; &&num;8220&semi;ਜਦੋਂ ਤੋਂ ਇਸ ਇਤਿਹਾਸਕ ਕਾਨੂੰਨ ਦੇ ਆਲੇ-ਦੁਆਲੇ ਚਰਚਾ ਸ਼ੁਰੂ ਹੋਈ ਹੈ&comma; ਕੁਝ ਤਾਕਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੀਆਂ ਹਨ। ਇਹ ਫਰਜ਼ੀ ਵੀਡੀਓ ਉਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੈ।&&num;8221&semi;<&sol;p>&NewLine;<p>ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਮਨਘੜਤ ਸਮੱਗਰੀ ਤਿਆਰ ਕਰਨ ਜਾਂ ਵਾਇਰਲ ਕਰਨ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ੇਗੀ ਨਹੀਂ। ਉਨ੍ਹਾਂ ਕਿਹਾ&comma; &&num;8220&semi;ਪੰਥ ਦੇ ਖਿਲਾਫ ਸਾਜ਼ਿਸ਼ ਰਚਣਾ ਇੱਕ ਗੰਭੀਰ ਅਪਰਾਧ ਹੈ। ਇਸ ਫਰਜ਼ੀ ਵੀਡੀਓ ਨੂੰ ਬਣਾਉਣ ਅਤੇ ਵਾਇਰਲ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੂੰ ਲੱਭ ਕੇ ਇਨਸਾਫ਼ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ&comma; ਚਾਹੇ ਉਹ ਕਿਤੇ ਵੀ ਹੋਣ। ਇਸ ਗੰਦੀ ਸਾਜ਼ਿਸ਼ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਕਾਨੂੰਨ ਦੇ ਸਾਹਮਣੇ ਜਵਾਬਦੇਹ ਬਣਾਇਆ ਜਾਵੇਗਾ।&&num;8221&semi;<&sol;p>&NewLine;<p>ਇਸ ਮੌਕੇ ਬੋਲਦਿਆਂ &OpenCurlyQuote;ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਫਰਜ਼ੀ ਵੀਡੀਓ ਮੁਹਿੰਮ ਨੂੰ ਭਾਰਤੀ ਸਿਆਸੀ ਇਤਿਹਾਸ ਵਿੱਚ ਕਿਸੇ ਮੌਜੂਦਾ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀਆਂ ਸਭ ਤੋਂ ਸ਼ਰਮਨਾਕ ਕੋਸ਼ਿਸ਼ਾਂ ਵਿੱਚੋਂ ਇੱਕ ਕਰਾਰ ਦਿੱਤਾ। ਉਨ੍ਹਾਂ ਅੱਗੇ ਕਿਹਾ&comma; &&num;8220&semi;ਮਨਘੜਤ ਵੀਡੀਓ ਨੂੰ ਸਭ ਤੋਂ ਪਹਿਲਾਂ ਪੱਤਰਕਾਰਾਂ ਵਿੱਚ ਇਸ ਇਰਾਦੇ ਨਾਲ ਵਾਇਰਲ ਕੀਤਾ ਗਿਆ ਸੀ ਕਿ ਇਸ ਨੂੰ ਅਸਲੀ ਸਮੱਗਰੀ ਵਜੋਂ ਪ੍ਰਸਾਰਿਤ ਕੀਤਾ ਜਾ ਸਕੇ। ਹਾਲਾਂਕਿ&comma; ਜ਼ਿੰਮੇਵਾਰ ਪੱਤਰਕਾਰਾਂ ਨੇ ਇਸ ਦੀ ਸ਼ੱਕੀ ਪ੍ਰਕਿਰਤੀ ਨੂੰ ਪਛਾਣਦਿਆਂ ਇਸ ਸਮੱਗਰੀ ਨੂੰ ਪ੍ਰਸਾਰਿਤ ਕਰਨ ਤੋਂ ਇਨਕਾਰ ਕਰ ਦਿੱਤਾ।&&num;8221&semi;<&sol;p>&NewLine;<p>ਬਲਤੇਜ ਪੰਨੂ ਨੇ ਕਿਹਾ&comma; &&num;8220&semi;ਜਦੋਂ ਉਹ ਭਰੋਸੇਯੋਗ ਮੀਡੀਆ ਚੈਨਲਾਂ ਰਾਹੀਂ ਫਰਜ਼ੀ ਵੀਡੀਓ ਨੂੰ ਪ੍ਰਸਾਰਿਤ ਕਰਵਾਉਣ ਵਿੱਚ ਅਸਫਲ ਰਹੇ&comma; ਤਾਂ ਉਨ੍ਹਾਂ ਨੇ ਹੋਰ ਸਾਧਨਾਂ ਰਾਹੀਂ ਸੀਐਮ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਆਪਣੀ ਸਾਜ਼ਿਸ਼ ਨੂੰ ਤੇਜ਼ ਕਰ ਦਿੱਤਾ। ਭਾਰਤ ਦੇ ਸਿਆਸੀ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਕਿਸੇ ਮੌਜੂਦਾ ਮੁੱਖ ਮੰਤਰੀ ਦੇ ਖ਼ਿਲਾਫ਼ ਅਜਿਹੀ ਘਟੀਆ ਅਤੇ ਮੰਦਭਾਗੀ ਕੋਸ਼ਿਸ਼ ਕੀਤੀ ਗਈ ਹੈ।&&num;8221&semi;<&sol;p>&NewLine;<p>ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਰੇ ਖੇਤਰਾਂ ਵਿੱਚ ਨਤੀਜੇ ਦੇ ਰਹੀ ਹੈ ਅਤੇ ਉਸਦਾ ਸ਼ਾਸਨ ਰਿਕਾਰਡ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਉਨ੍ਹਾਂ ਕਿਹਾ&comma; &&num;8220&semi;ਭਗਵੰਤ ਮਾਨ ਸਰਕਾਰ ਨੇ ਧਰਮ&comma; ਜਾਤ ਜਾਂ ਖੇਤਰ ਦੇ ਅਧਾਰ &&num;8216&semi;ਤੇ ਬਿਨਾਂ ਕਿਸੇ ਵਿਤਕਰੇ ਦੇ ਸਮਾਜ ਦੇ ਹਰ ਵਰਗ ਲਈ ਲਗਾਤਾਰ ਕੰਮ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਨਿਰਣਾਇਕ ਸ਼ਾਸਨ ਅਤੇ ਸਾਰਥਕ ਸੁਧਾਰ ਦੇਖੇ ਹਨ।&&num;8221&semi;<&sol;p>&NewLine;<p>ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ 2015 ਦੇ ਬੇਅਦਬੀ ਦੇ ਮਾਮਲਿਆਂ ਅਤੇ ਉਸ ਤੋਂ ਬਾਅਦ ਹੋਈ ਪੁਲਿਸ ਫਾਇਰਿੰਗ ਦੀਆਂ ਘਟਨਾਵਾਂ ਨਾਲ ਸਬੰਧਤ ਜਾਂਚ ਵਿੱਚ ਜਿਨ੍ਹਾਂ ਲੋਕਾਂ ਦੇ ਨਾਮ ਆਏ ਹਨ&comma; ਉਹ ਇਨ੍ਹਾਂ ਮਾਮਲਿਆਂ ਵਿੱਚ ਹੋ ਰਹੀ ਪ੍ਰਗਤੀ ਤੋਂ ਅਸਹਿਜ ਸਨ ਅਤੇ ਇਸ ਲਈ ਝੂਠੇ ਪ੍ਰਚਾਰ ਰਾਹੀਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਸਨ।<&sol;p>&NewLine;<p>ਉਨ੍ਹਾਂ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਚੱਲ ਰਹੀ ਕਾਨੂੰਨੀ ਕਾਰਵਾਈ ਦਾ ਵੀ ਹਵਾਲਾ ਦਿੱਤਾ ਅਤੇ ਦਾਅਵਾ ਕੀਤਾ ਕਿ ਕੁਝ ਸਿਆਸੀ ਆਗੂ ਸੀਐਮ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਦੂਸ਼ਣਬਾਜ਼ੀ ਦੀ ਮੁਹਿੰਮ ਚਲਾ ਕੇ ਆਪਣੇ ਆਪ ਨੂੰ ਜਵਾਬਦੇਹੀ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ&comma; &&num;8220&semi;ਪੰਜਾਬ ਦੇ ਲੋਕ ਸਪੱਸ਼ਟ ਤੌਰ &&num;8216&semi;ਤੇ ਦੇਖ ਸਕਦੇ ਹਨ ਕਿ ਕੌਣ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਕੌਣ ਇਨਸਾਫ਼ ਦੀ ਲੜਾਈ ਲੜ ਰਿਹਾ ਹੈ। ਸੱਚ ਹੁਣ ਵਿਗਿਆਨਕ ਫੋਰੈਂਸਿਕ ਸਬੂਤਾਂ ਰਾਹੀਂ ਸਾਹਮਣੇ ਆ ਗਿਆ ਹੈ।&&num;8221&semi;<&sol;p>&NewLine;<p>ਅਗਲੇਰੀ ਕਾਰਵਾਈ ਦਾ ਐਲਾਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ &lpar;ਡੀਜੀਪੀ&rpar; ਨੂੰ ਮਿਲੇਗਾ ਅਤੇ ਇਸ ਸਾਜ਼ਿਸ਼ ਦੀ ਵਿਆਪਕ ਜਾਂਚ ਦੀ ਰਸਮੀ ਮੰਗ ਕਰੇਗਾ। ਉਨ੍ਹਾਂ ਅੱਗੇ ਕਿਹਾ&comma; &&num;8220&semi;ਅਸੀਂ ਇਸ ਮਨਘੜਤ ਵੀਡੀਓ ਦੇ ਪਿੱਛੇ ਮੌਜੂਦ ਵਿਅਕਤੀਆਂ ਅਤੇ ਸੰਗਠਨਾਂ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕਰਾਂਗੇ। ਜਿਨ੍ਹਾਂ ਲੋਕਾਂ ਨੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ&comma; ਝੂਠੀ ਅਫਵਾਹ ਫੈਲਾਉਣ ਅਤੇ ਪੰਜਾਬ ਦੇ ਸਮਾਜਿਕ ਸਦਭਾਵਨਾ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਹੈ&comma; ਉਨ੍ਹਾਂ ਨੂੰ ਸਖ਼ਤ ਕਾਨੂੰਨੀ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ।&&num;8221&semi;<&sol;p>&NewLine;<p>ਬਲਤੇਜ ਪੰਨੂ ਨੇ ਐਲਾਨ ਕੀਤਾ ਕਿ &&num;8216&semi;ਆਪ&&num;8217&semi; ਦਾ ਇੱਕ ਵਫ਼ਦ ਜਲਦੀ ਹੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ &lpar;ਡੀਜੀਪੀ&rpar; ਨੂੰ ਮਿਲੇਗਾ ਅਤੇ ਮਨਘੜਤ ਵੀਡੀਓ ਦੇ ਪਿੱਛੇ ਦੀ ਪੂਰੀ ਸਾਜ਼ਿਸ਼ ਦੀ ਵਿਆਪਕ ਜਾਂਚ ਦੀ ਰਸਮੀ ਮੰਗ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਸੀਐਮ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੇ ਉਦੇਸ਼ ਨਾਲ ਇਸ ਫਰਜ਼ੀ ਸਮੱਗਰੀ ਨੂੰ ਤਿਆਰ ਕਰਨ&comma; ਵਾਇਰਲ ਕਰਨ ਅਤੇ ਵਧਾਉਣ ਵਿੱਚ ਸ਼ਾਮਲ ਹਰ ਵਿਅਕਤੀ&comma; ਸੰਗਠਨ ਅਤੇ ਨੈੱਟਵਰਕ ਦੀ ਪਛਾਣ ਕਰਨ ਦੀ ਮੰਗ ਕਰੇਗੀ। ਬਲਤੇਜ ਪੰਨੂ ਨੇ ਕਿਹਾ&comma; &&num;8220&semi;ਇਸ ਸਾਜ਼ਿਸ਼ ਦੇ ਪਿੱਛੇ ਵਾਲਿਆਂ ਦੀ ਪਛਾਣ ਹੋਣੀ ਚਾਹੀਦੀ ਹੈ&comma; ਉਨ੍ਹਾਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ ਅਤੇ ਇਨਸਾਫ਼ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਪੰਜਾਬ ਮਨਘੜਤ ਪ੍ਰੋਪੇਗੰਡੇ ਰਾਹੀਂ ਭਾਈਚਾਰਕ ਸਾਂਝ ਨੂੰ ਭੰਗ ਕਰਨ ਅਤੇ ਜਨਤਾ ਨੂੰ ਗੁੰਮਰਾਹ ਕਰਨ ਦੀਆਂ ਅਜਿਹੀਆਂ ਜਾਣਬੁੱਝ ਕੇ ਕੀਤੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦਾ।&&num;8221&semi;<&sol;p>&NewLine;<p>ਦੋਵਾਂ ਆਗੂਆਂ ਨੇ ਦੁਹਰਾਇਆ ਕਿ ਫੋਰੈਂਸਿਕ ਜਾਂਚ ਦੇ ਸਿੱਟਿਆਂ ਨੇ ਵਾਇਰਲ ਵੀਡੀਓ ਦੇ ਆਲੇ-ਦੁਆਲੇ ਬਣਾਏ ਗਏ ਝੂਠੇ ਬਿਰਤਾਂਤ ਨੂੰ ਪੂਰੀ ਤਰ੍ਹਾਂ ਨਾਲ ਤਹਿਸ-ਨਹਿਸ ਕਰ ਦਿੱਤਾ ਹੈ ਅਤੇ ਇਸ ਨੂੰ ਬਣਾਉਣ ਤੇ ਫੈਲਾਉਣ ਵਾਲਿਆਂ ਦੀ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਰਾਜਨੀਤੀ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ&comma; &&num;8220&semi;ਸੱਚ ਦੀ ਜਿੱਤ ਹੋਈ ਹੈ। ਫਰਜ਼ੀ ਵੀਡੀਓ ਬੇਨਕਾਬ ਹੋ ਚੁੱਕੀ ਹੈ। ਸਾਜ਼ਿਸ਼ ਬੇਨਕਾਬ ਹੋ ਚੁੱਕੀ ਹੈ। ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਜਿਨ੍ਹਾਂ ਨੇ ਸਿਆਸੀ ਲਾਹੇ ਲਈ ਧਾਰਮਿਕ ਭਾਵਨਾਵਾਂ ਦਾ ਸ਼ੋਸ਼ਣ ਕਰਨ ਅਤੇ ਲੋਕਤੰਤਰੀ ਤਰੀਕੇ ਨਾਲ ਚੁਣੇ ਗਏ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ।&&num;8221&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;