ਅੰਮ੍ਰਿਤਸਰ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਪ੍ਰਦਰਸ਼ਨ ‘ਚ ਪਾਵਨ ਸਰੂਪ ਲਿਜਾਣ ਦੇ ਮਾਮਲੇ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ‘ਚ ਸਿੱਖ ਸੰਪ੍ਰਦਾਵਾਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਸਿੱਖ ਵਿਦਵਾਨ ਵੀ ਸ਼ਾਮਲ ਹੋਣਗੇ ਤੇ ਉਨ੍ਹਾਂ ਵੱਲੋਂ ਬਣਾਈ ਗਈ ਸਬ-ਕਮੇਟੀ 15 ਦਿਨਾਂ ‘ਚ ਆਪਣੀ ਰਿਪੋਰਟ ਦੇਵੇਗੀ, ਜਿਸ ਤੋਂ ਬਾਅਦ 5 ਸਿੰਘ ਸਾਹਿਬਾਨ ਰਿਪੋਰਟ ‘ਤੇ ਆਖਰੀ ਫੈਸਲਾ ਲੈਣਗੇ। ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਪ੍ਰਦਰਸ਼ਨ ‘ਚ ਪਾਵਨ ਸਰੂਪ ਲਿਜਾਣ ਦੇ ਮਾਮਲੇ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ।