ਫਾਜ਼ਿਲਕਾ | ਬਲਵਾਣਾ ਹਲਕੇ ਦੇ ਪਿੰਡ ਕੁੰਡਲ ਵਿਖੇ ਸਾਬਕਾ ਅਕਾਲੀ ਸਰਪੰਚ ਅਤੇ ਉਸ ਦੇ ਸਾਥੀਆਂ ‘ਤੇ ਤਾਬੜਤੋੜ ਫਾਇਰਿੰਗ ਕੀਤੀ ਗਈ, ਜਿਸ ਨਾਲ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਕ ਜ਼ਖਮੀ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਦੇ ਹੀ ਪਿੰਡ ਦੇ ਮੁੰਡਿਆਂ ਨੇ ਪੁਰਾਣੀ ਰੰਜਿਸ਼ ਕਾਰਨ ਹਮਲਾ ਕੀਤਾ ਹੈ।
DSP ਅਵਤਾਰ ਸਿੰਘ ਨੇ ਦੱਸਿਆ ਕਿ ਅਬੋਹਰ-ਮਲੋਟ ਰੋਡ ‘ਤੇ ਕਾਰ ਸਵਾਰਾਂ ਨੇ ਇਨ੍ਹਾਂ ਬਾਈਕ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚਲਾਉਣ ਵਾਲੇ ਇਨ੍ਹਾਂ ਦੇ ਹੀ ਪਿੰਡ ਦੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਕਾਰ ਨੇ ਇਨ੍ਹਾਂ ਨੂੰ ਟੱਕਰ ਮਾਰ ਕੇ ਸੁੱਟਿਆ ਤੇ ਫਿਰ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)