ਹੈਲੀਕਾਪਟਰ ਕ੍ਰੈਸ਼ ‘ਚ ਸਾਬਕਾ ਫੌਜ ਮੁਖੀ ਬਿਪਿਨ ਰਾਵਤ ਦੀ ਪਤਨੀ ਸਣੇ ਮੌਤ, ਏਅਰਫੋਰਸ ਨੇ ਮੌਤ ਦੀ ਪੁਸ਼ਟੀ ਕੀਤੀ

0
925

ਚੇਨਈ | ਤਾਮਿਲਨਾਡੂ ਦੇ ਕੁਨੂਰ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ਵਿੱਚ ਸਾਬਕਾ ਫੌਜ ਮੁਖੀ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਦੀ ਮੌਤ ਹੋ ਗਈ ਹੈ। ਹੈਲੀਕਾਪਟਰ ਕ੍ਰੈਸ਼ ਵਿੱਚ ਚੀਫ ਆਫ ਡਿਫੈਂਸ ਸਟਾਫ ਦੇ ਕਈ ਵੱਡੇ ਅਫਸਰਾਂ ਸਣੇ ਕੁੱਲ 14 ਲੋਕਾਂ ਦੀ ਮੌਤ ਹੋ ਗਈ ਹੈ।

ਹੈਲੀਕਾਪਟਰ ‘ਚ ਸਵਾਰ ਲੋਕਾਂ ਨੂੰ ਬਚਾਉਣ ਲਈ ਮੁਹਿੰਮ ਜਾਰੀ ਸੀ ਪਰ ਇਸ ਵਿੱਚ ਸਵਾਰ 14 ਲੋਕਾਂ ਵਿੱਚੋਂ ਕਿਸੇ ਨੂੰ ਬਚਾਇਆ ਨਹੀਂ ਜਾ ਸਕਿਆ।

ਰਿਪੋਰਟਾਂ ਮੁਤਾਬਕ ਇਹ ਹੈਲੀਕਾਪਟਰ ਤਾਮਿਲਨਾਡੂ ਦੇ ਵੈਲਿੰਗਟਨ ਸਥਿਤ ਡਿਫੈਂਸ ਸਰਵਿਸਿਜ਼ ਕਾਲਜ ਜਾ ਰਿਹਾ ਸੀ ਕਿ ਇਸ ਦੌਰਾਨ ਇਹ ਹਾਦਸਾ ਵਾਪਰ ਗਿਆ।

ਹੈਲੀਕਾਪਟਰ ਦੇ ਕ੍ਰੈਸ਼ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਧੁੰਦ ਕਾਰਨ ਵਾਪਰਿਆ ਹੈ। ਹੈਲੀਕਾਪਟਰ ਜਿਸ ਇਲਾਕੇ ‘ਚ ਡਿੱਗਾ, ਉਹ ਜੰਗਲੀ ਖੇਤਰ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ