ਸਾਬਕਾ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮੁੜ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

0
417

ਚੰਡੀਗੜ੍ਹ। ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿਚ ਬਰਖ਼ਾਸਤ ਕੀਤੇ ਗਏ ਮਾਨਸਾ ਦੇ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਪੇਸ਼ੀ ਤੋਂ ਬਾਅਦ ਅਦਾਲਤ ਨੇ ਪ੍ਰਿਤਪਾਲ ਨੂੰ ਮੁੜ 12 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਪੁਲਿਸ ਉਸ ਨੂੰ 12 ਅਕਤੂਬਰ ਨੂੰ ਪੇਸ਼ ਕਰੇਗੀ।

ਦਿਲਚਸਪ ਗੱਲ ਇਹ ਹੈ ਕਿ ਮਾਨਸਾ ਪੁਲਿਸ ਨੇ ਅਦਾਲਤ ਅੱਗੇ ਦਲੀਲ ਦਿੱਤੀ ਕਿ ਪ੍ਰਿਤਪਾਲ ਕੋਲੋਂ ਬਰਾਮਦ ਹੋਏ ਹਥਿਆਰਾਂ ਦਾ ਪਤਾ ਲਗਾਉਣਾ ਹੈ ਕਿ ਉਹ ਕਿਸ ਤੋਂ ਲਿਆਇਆ ਸੀ ਅਤੇ ਇਸ ਦਾ ਮਕਸਦ ਕੀ ਸੀ। ਮੁਲਜ਼ਮ ਦੇ ਵਕੀਲ ਨੇ ਕਿਹਾ ਕਿ ਪੁਲਿਸ ਦੀਪਕ ਟੀਨੂੰ ਬਾਰੇ ਕੋਈ ਗੱਲ ਨਹੀਂ ਕਰ ਰਹੀ, ਜਦਕਿ ਹੋਰ ਕਹਾਣੀਆਂ ਬਣਾ ਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।