ਸਾਬਕਾ CM ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਜੇਲ ‘ਚੋਂ ਆਏ ਬਾਹਰ

0
543

ਪਟਿਆਲਾ, 20 ਨਵੰਬਰ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਬੁੱਧਵਾਰ (20 ਨਵੰਬਰ) ਨੂੰ ਜੇਲ ਤੋਂ ਬਾਹਰ ਆ ਗਏ। ਉਹ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਵਿਚ ਮੰਜੀ ਸਾਹਿਬ ਗੁਰਦੁਆਰੇ ਵਿਚ ਆਪਣੇ ਭਰਾ ਦੇ ਭੋਗ ਪ੍ਰੋਗਰਾਮ ਵਿਚ ਸ਼ਾਮਲ ਹੋਏ। ਉਸ ਨੂੰ ਸਖ਼ਤ ਸੁਰੱਖਿਆ ਹੇਠ ਪਟਿਆਲਾ ਜੇਲ ਤੋਂ ਲੁਧਿਆਣਾ ਲਿਆਂਦਾ ਗਿਆ ਹੈ।

ਕੁਲਵੰਤ ਸਿੰਘ ਦੀ 14 ਨਵੰਬਰ ਨੂੰ ਮੌਤ ਹੋ ਗਈ ਸੀ। ਬਲਵੰਤ ਸਿੰਘ ਰਾਜੋਆਣਾ ਨੇ ਭੋਗ ਵਿਚ ਸ਼ਾਮਲ ਹੋਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਪੈਰੋਲ ਦੀ ਮੰਗ ਕੀਤੀ ਸੀ। ਅਦਾਲਤ ਨੇ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਉਸ ਦੀ ਪੈਰੋਲ ਮਨਜ਼ੂਰ ਕਰ ਲਈ।

ਇਹ ਦੂਜੀ ਵਾਰ ਹੈ ਜਦੋਂ ਰਾਜੋਆਣਾ ਜੇਲ ਤੋਂ ਬਾਹਰ ਆਇਆ ਹੈ। ਇਸ ਤੋਂ ਪਹਿਲਾਂ ਜਨਵਰੀ 2022 ਵਿਚ ਹਾਈ ਕੋਰਟ ਨੇ ਉਨ੍ਹਾਂ ਨੂੰ ਪਿਤਾ ਦੀ ਮੌਤ ਤੋਂ ਬਾਅਦ ਭੋਗ ਤੇ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)