ਸਾਬਕਾ ਸੀਐੱਮ ਚੰਨੀ ਦੇ ਭਾਣਜੇ ਦੀਆਂ ਮੁਸ਼ਕਲਾਂ ਵਧੀਆਂ, ਇਕ ਹੋਰ ਪਰਚਾ ਦਰਜ

0
1225

ਚੰਡੀਗੜ੍ਹ। ਨਾਜਾਇਜ ਮਾਈਨਿੰਗ ਦੇ ਮਾਮਲੇ ਵਿਚ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਲਾਂ ਹੋਰ ਜਿਆਦਾ ਵਧ ਗਈਆਂ ਹਨ।

ਹੁਣ ਪੰਜਾਬ ਦੇ ਨਵਾਂਸ਼ਹਿਰ ਵਿਚ ਨਾਜਾਇਜ ਮਾਈਨਿੰਗ ਨੂੰ ਲੈ ਕੇ ਭੁਪਿੰਦਰ ਸਿੰਘ ਹਨੀ ਸਣੇ 2 ਲੋਕਾਂ ਖਿਲਾਫ ਮਾਮਲਾ ਦਰਜ ਹੋਇਆ ਹੈ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਨਾਜਾਇਜ ਮਾਈਨਿੰਗ ਦਾ ਮੁੱਦਾ ਕਾਫੀ ਚਰਚਾ ਵਿਚ ਸੀ।

ਈਡੀ ਨੇ ਨਾਜਾਇਜ ਮਾਈਨਿੰਗ ਮਾਮਲੇ ਵਿਚ ਹਨੀ ਨੂੰ ਗ੍ਰਿਫਤਾਰ ਕੀਤਾ ਸੀ, ਜਿਸਦੇ ਕੋਲੋਂ ਈਡੀ ਨੂੰ 10 ਕਰੋੜ ਰੁਪਏ ਦੀ ਬਰਾਮਦਗੀ ਹੋਈ ਸੀ।