ਚੰਡੀਗੜ੍ਹ | ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਵਾਰ ਫਿਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਦੇ ਬਾਅਦ ਉੁਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਸ਼ੁਰੂਆਤੀ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ਵਿਚ ਦਾਖਲ ਕਰ ਦਿੱਤਾ ਗਿਆ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।
ਪ੍ਰਕਾਸ਼ ਸਿੰਘ ਬਾਦਲ 95 ਸਾਲ ਦੇ ਹੋ ਚੁੱਕੇ ਹਨ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਬੀਤੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਖਰਾਬ ਚੱਲ ਰਹੀ ਹੈ। ਬੀਤੇ ਸਾਲ ਜੂਨ 2022 ਵਿਚ ਛਾਤੀ ਵਿਚ ਦਰਦ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਛੁੱਟੀ ਤਾਂ ਮਿਲ ਗਈ ਪਰ ਸਤੰਬਰ 2022 ਨੂੰ ਫਿਰ ਤੋਂ ਸਿਹਤ ਵਿਗੜਨ ‘ਤੇ ਪੀਜੀਆਈ ਲਿਆਂਦਾ ਗਿਆ ਸੀ। ਲਗਭਗ 6 ਮਹੀਨਿਆਂ ਬਾਅਦ ਹੁਣ ਉੁਨ੍ਹਾਂ ਨੂੰ ਦੁਬਾਰਾ ਹਸਪਤਾਲ ਲਿਆਂਦਾ ਗਿਆ ਹੈ।