ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੌਤ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ ਵਧਾਇਆ ਰਿਮਾਂਡ

0
59

ਚੰਡੀਗੜ੍ਹ, 19 ਜਨਵਰੀ | ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਚੁੰਗਲ ਵਿਚ ਫਸੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੌਤ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਅੱਜ 3 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਈਡੀ ਦੇ ਅਧਿਕਾਰੀਆਂ ਨੇ ਧਰਮਸੌਤ ਨੂੰ ਮੁੜ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ।

ਅਦਾਲਤ ਨੇ ਉਸ ਦੇ ਰਿਮਾਂਡ ਵਿਚ 2 ਦਿਨ ਦਾ ਵਾਧਾ ਕੀਤਾ ਹੈ। ਜੰਗਲਾਤ ਘੁਟਾਲੇ ‘ਚ ਹੋਈ ਮਨੀ ਲਾਂਡਰਿੰਗ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਨੇ ਅਦਾਲਤ ‘ਚ ਦਲੀਲ ਦਿੱਤੀ ਕਿ ਘੁਟਾਲੇ ‘ਚ ਧਨ ਨੂੰ ਲੈ ਕੇ ਅਜੇ ਵੀ ਕੁਝ ਤੱਥ ਬਾਕੀ ਹਨ, ਜਿਨ੍ਹਾਂ ਬਾਰੇ ਜਾਣਕਾਰੀ ਇਕੱਠੀ ਕਰਨੀ ਜ਼ਰੂਰੀ ਹੈ। ਇਸ ਲਈ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੌਤ ਦੇ ਹੋਰ ਰਿਮਾਂਡ ਦੀ ਲੋੜ ਹੈ। ਅਦਾਲਤ ਨੇ ਈਡੀ ਦੇ ਵਕੀਲ ਦੀ ਦਲੀਲ ਨੂੰ ਸਵੀਕਾਰ ਕਰਦਿਆਂ ਰਿਮਾਂਡ ਵਿਚ ਵਾਧਾ ਕਰ ਦਿੱਤਾ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)