ਕਾਂਗਰਸ ਦੇ ਸਾਬਕਾ MLA ਕੁਲਬੀਰ ਜ਼ੀਰਾ ਨੂੰ ਮਿਲੀ ਜ਼ਮਾਨਤ

0
749

ਫਿਰੋਜ਼ਪੁਰ, 19 ਅਕਤੂਬਰ 2023 (ਬਲਜੀਤ ਮਰਵਾਹਾ) – ਕਾਂਗਰਸ ਦੇ ਸਾਬਕਾ ਐਮ ਐਲ ਏ ਕੁਲਬੀਰ ਜ਼ੀਰਾ ਨੂੰ ਜ਼ਮਾਨਤ ਮਿਲ ਗਈ ਹੈ। ਕੁਲਬੀਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਜ਼ੀਰਾ ਦੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।

ਅਸਲ ‘ਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਤੋਂ ਬਾਅਦ ਜ਼ੀਰਾ ਦੇ ਪਰਿਵਾਰਕ ਮੈਂਬਰਾਂ ਨੇ ਜੱਜ ਪਲਵਿੰਦਰ ਕੌਰ ਦੀ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਜੱਜ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਦੇ ਬੀ.ਆਈ.ਡੀ.ਪੀ.ਓ ਦਫ਼ਤਰ ਵਿੱਚ ਤਿੰਨ ਦਿਨ ਅਤੇ ਰਾਤਾਂ ਤੱਕ ਧਰਨਾ ਦਿੱਤਾ ਸੀ ਅਤੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਅੰਦਰ ਧਰਨਾ ਵੀ ਦਿੱਤਾ ਸੀ। ਜਿਸ ਤੋਂ ਬਾਅਦ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਪੁਲਿਸ ਵੱਲੋਂ ਐਫ ਆਈ ਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ 17 ਅਕਤੂਬਰ ਨੂੰ ਜ਼ੀਰਾ ਨੂੰ ਉਸ ਦੇ ਘਰੋਂ ਤੜਕੇ ਸਵੇਰੇ ਗ੍ਰਿਫਤਾਰ ਕੀਤਾ ਗਿਆ ਸੀ।