ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਫਰੀਦਕੋਟ ਅਦਾਲਤ ‘ਚ ਕੀਤਾ ਪੇਸ਼, ਭ੍ਰਿਸ਼ਟਾਚਾਰ ਦੇ ਲੱਗੇ ਹਨ ਇਲਜ਼ਾਮ

0
528

ਫਰੀਦਕੋਟ | ਕਾਂਗਰਸ ਦੇ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵਿਜੀਲੈਂਸ ਟੀਮ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਫਿਰੋਜ਼ਪੁਰ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੂੰ ਅੱਜ ਵਿਜੀਲੈਂਸ ਟੀਮ ਫਰੀਦਕੋਟ ਅਦਾਲਤ ਵਿਚ ਪੇਸ਼ ਕਰਨ ਲਈ ਲੈ ਕੇ ਗਈ ਹੈ।

ਵਰਨਣਯੋਗ ਹੈ ਕਿ ਵਿਜੀਲੈਂਸ ਵੱਲੋਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਮਾਮਲੇ ਦੀ ਵਿਜੀਲੈਂਸ ਜਾਂਚ ਤੋਂ ਪਤਾ ਲੱਗਾ ਹੈ ਕਿ ਕਿੱਕੀ ਢਿੱਲੋਂ ਨੇ ਨਾ ਸਿਰਫ਼ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਹੈ, ਸਗੋਂ ਫ਼ਰੀਦਕੋਟ ਦੀ ਸਾਦਿਕ ਤਹਿਸੀਲ ਦੇ ਪਿੰਡ ਮੁਮਾਰਾ ਵਿਖੇ ਹੋਰ ਵਿਅਕਤੀਆਂ ਦੇ ਨਾਂਅ ‘ਤੇ ਜਾਇਦਾਦ ਵੀ ਖ਼ਰੀਦੀ ਹੈ।

ਕਿੱਕੀ ਢਿੱਲੋਂ ਦੇ ਨਾਲ ਹੀ ਵਿਜੀਲੈਂਸ ਨੇ ਗੁਰਸੇਵਕ ਸਿੰਘ ਵਾਸੀ ਫਰੀਦਕੋਟ ਅਤੇ ਰਾਜਵਿੰਦਰ ਸਿੰਘ ਵਾਸੀ ਪਿੰਡ ਨਾਨਕਸਰ ਸ਼ਹੀਦ, ਜ਼ਿਲ੍ਹਾ ਫਿਰੋਜ਼ਪੁਰ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।