ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਹੋਈ ਬੀਮਾਰ, ਹਸਪਤਾਲ ਦਾਖਲ

0
810

ਨਵੀਂ ਦਿੱਲੀ | ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਹੈ । ਬੁੱਧਵਾਰ ਨੂੰ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਪ੍ਰਿਯੰਕਾ ਗਾਂਧੀ ਨੇ ਦੱਸਿਆ ਕਿ ਸੋਨੀਆ ਗਾਂਧੀ ਸਾਹ ਦੀ ਲਾਗ ਤੋਂ ਪੀੜਤ ਹਨ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਉੱਤਰ ਪ੍ਰਦੇਸ਼ ‘ਚ ‘ਭਾਰਤ ਜੋੜੋ ਯਾਤਰਾ’ ‘ਚ ਪ੍ਰਵੇਸ਼ ਕਰਨ ਲਈ ਸੱਤ ਕਿਲੋਮੀਟਰ ਪੈਦਲ ਚੱਲ ਕੇ ਮੰਗਲਵਾਰ ਸ਼ਾਮ ਨੂੰ ਵਾਪਸ ਦਿੱਲੀ ਪਰਤ ਗਏ ਸਨ। ਹਾਲਾਂਕਿ ਪ੍ਰਿਅੰਕਾ ਗਾਂਧੀ ਬੁੱਧਵਾਰ ਸਵੇਰੇ ਰਾਹੁਲ ਗਾਂਧੀ ਨਾਲ ਯਾਤਰਾ ‘ਚ ਸ਼ਾਮਲ ਨਹੀਂ ਹੋਈ।