ਮੁੱਖ ਮੰਤਰੀ ਚੰਨੀ ਦੇ ਹਲਕੇ ‘ਚ ਸਾਬਕਾ ਕਾਂਗਰਸੀ ਸਰਪੰਚ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

0
919

ਮੋਹਾਲੀ/ਐੱਸਏਐੱਸ ਨਗਰ) | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਮੋਰਿੰਡਾ ‘ਚ ਅੱਜ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਥੋਂ ਦੇ ਪਿੰਡ ਊਧਮਪੁਰ ਨਲਾ ਵਿੱਚ ਸਾਬਕਾ ਕਾਂਗਰਸੀ ਸਰਪੰਚ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਘਟਨਾ ਸਵੇਰੇ 7.30 ਵਜੇ ਦੇ ਕਰੀਬ ਵਾਪਰੀ। ਜਾਣਕਾਰੀ ਮੁਤਾਬਕ ਸਾਬਕਾ ਸਰਪੰਚ ਅਵਤਾਰ ਸਿੰਘ ਦੁੱਧ ਦੀ ਡੇਅਰੀ ਕੋਲ ਪਹੁੰਚਿਆ ਸੀ ਕਿ ਉਥੇ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀ ਪਹੁੰਚੇ ਤੇ ਉਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਅਵਤਾਰ ਸਿੰਘ ‘ਤੇ ਕਰੀਬ 9 ਗੋਲੀਆਂ ਚਲਾਈਆਂ। ਅਵਤਾਰ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਅਵਤਾਰ ਸਿੰਘ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਸਨ ਤੇ ਕੁਝ ਦਿਨ ਪਹਿਲਾਂ ਉਹ ਲੈਂਡ ਮਾਰਟਗੇਜ ਬੈਂਕ ਮੋਰਿੰਡਾ ਦੇ ਡਾਇਰੈਕਟਰ ਚੁਣੇ ਗਏ ਸਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ