ਜਲੰਧਰ | ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਸਾਬਕਾ DSP ਸੁਰਿੰਦਰ ਕੁਮਾਰ ਧੋਗੜੀ ਅਤੇ ਭਾਜਪਾ ਯੁਵਾ ਮੋਰਚਾ ਦੇ ਸੀਨੀਅਰ ਸੂਬਾ ਆਗੂ ਪ੍ਰਸ਼ਾਂਤ ਗੰਭੀਰ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਪ੍ਰਸ਼ਾਂਤ ਗੰਭੀਰ ਨੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ। ਜਲੰਧਰ ਉੱਤਰੀ ਦੀ ਸਿਆਸਤ ਵਿੱਚ ਅਹਿਮ ਸਥਾਨ ਰੱਖਣ ਵਾਲੇ ਪ੍ਰਸ਼ਾਂਤ ਗੰਭੀਰ ਦੇ ਪਾਰਟੀ ਵਿੱਚ ਆਉਣ ਨਾਲ ਇਸ ਖੇਤਰ ਵਿੱਚ ‘ਆਪ’ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਸੇਵਾਮੁਕਤੀ ਤੋਂ ਬਾਅਦ ਸੁਰਿੰਦਰ ਧੋਗੜੀ ਦੀ ਸਿਆਸਤ ‘ਚ ਐਂਟਰੀ
ਉੱਧਰ, ਸਾਬਕਾ DSP ਸੁਰਿੰਦਰ ਕੁਮਾਰ ਧੋਗੜੀ ਨੇ ਪੁਲਿਸ ਸੇਵਾ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਰਾਜਨੀਤੀ ਵਿੱਚ ਕਦਮ ਰੱਖਿਆ ਹੈ। ਉਹ ਜਲੰਧਰ ਦਿਹਾਤੀ ਵਿੱਚ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।
ਦੋਵਾਂ ਆਗੂਆਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨੂੰ ਜਲੰਧਰ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।







































