ਸ੍ਰੀ ਅਕਾਲ ਸਾਹਿਬ ਦੇ ਸਾਬਕਾ ਜਥੇ. ਗਿਆਨੀ ਹਰਪ੍ਰੀਤ ਸਿੰਘ ‘ਤੇ ਰਾਜੋਆਣਾ ਦਾ ਤਿੱਖਾ ਸ਼ਬਦੀ ਹਮਲਾ, ਕਿਹਾ – ਗੱਦਾਰ

0
291

ਅੰਮ੍ਰਿਤਸਰ | ਸ੍ਰੀ ਅਕਾਲ ਸਾਹਿਬ ਦੇ ਸਾਬਕਾ ਜਥੇ. ਗਿਆਨੀ ਹਰਪ੍ਰੀਤ ਸਿੰਘ ‘ਤੇ ਰਾਜੋਆਣਾ ਨੇ ਤਿੱਖਾ ਤੰਜ ਬੋਲਿਆ ਤੇ ਗੱਦਾਰ ਦੱਸਿਆ। ਉਨ੍ਹਾਂ ਕਿਹਾ ਕਿ ਦਿੱਲੀ ਨਾਲ ਯਾਰੀ ਪਾਈ ਤੇ ਪੰਥ ਨਾਲ ਗੱਦਾਰੀ ਕੀਤੀ। ਭੈਣ ਨੇ ਪੋਸਟ ਸਾਂਝੀ ਕੀਤੀ।

ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਾਜਪੋਸ਼ੀ ਹੋਈ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਪਣੇ-ਆਪ ਨੂੰ ਇਸ ਜ਼ਿੰਮੇਵਾਰੀ ਤੋਂ ਮੁਕਤ ਹੋ ਕੇ ਕਾਫੀ ਹਲਕਾ ਹੋਣ ਦੀ ਗੱਲ ਕਹਿ ਰਹੇ ਸਨ। ਮੀਡੀਆ ਨਾਲ ਰੂ-ਬ-ਰੂ ਹੋਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਬੜੇ ਹੀ ਬੇਬਾਕ ਅੰਦਾਜ਼ ਵਿਚ ਹੱਸ ਰਹੇ ਸਨ। ਉਨ੍ਹਾਂ ਦਾ ਇਹੀ ਹਾਸਾ ਕੁਝ ਲੋਕਾਂ ਨੂੰ ਪਸੰਦ ਨਹੀਂ ਆ ਰਿਹਾ। ਇਨ੍ਹਾਂ ‘ਚੋਂ ਇਕ ਹਨ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ।

ਜੱਥੇਦਾਰ ਦੀ ਬੇਬਾਕ ਹਾਸੇ ਤੋਂ ਨਾਰਾਜ਼ ਨੇ ਆਪਣੀ ਭੈਣ ਕਮਲਦੀਪ ਕੌਰ ਰਾਜੋਆਣਾ ਰਾਹੀਂ ਲੰਮੀ ਚੌੜੀ ਫੇਸਬੁੱਕ ਪੋਸਟ ਪਾਈ ਹੈ, ਜਿਸ ਵਿਚ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਨਾਲ ਹੀ ਉਨ੍ਹਾਂ ਨੇ ਜਥੇਦਾਰ ਦੇ ਹਾਸੇ-ਠਹਾਕੇ ਵਾਲਾ ਵੀਡੀਓ ਵੀ ਸਾਂਝਾ ਕੀਤਾ ਹੈ।

ਰਾਜੋਆਣਾ ਨੇ ਆਪਣੀ ਪੋਸਟ ਵਿਚ ਗਿਆਨੀ ਹਰਪ੍ਰੀਤ ਸਿੰਘ ਨੂੰ ਠਹਾਕੇ ਮਾਰਨ ਨੂੰ ਲੈ ਕੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਲਿਖਿਆ ਹੈ ਕਿ ਜਥੇਦਾਰ ਜੀ ਤੁਹਾਡੇ ਕਾਰਜਕਾਲ ਦੌਰਾਨ ਕਈ ਅਜਿਹੇ ਗੰਭੀਰ ਮੁੱਦੇ ਸਨ, ਜਿਨ੍ਹਾਂ ਨੂੰ ਹੱਲ ਕੀਤਾ ਜਾਣਾ ਤੁਹਾਡੀ ਪਹਿਲ ਹੋਣੀ ਚਾਹੀਦੀ ਸੀ ਪਰ ਤੁਸੀਂ ਉਨ੍ਹਾਂ ਸਾਰੇ ਮੁੱਦਿਆਂ ਨੂੰ ਦਰਕਿਨਾਰ ਕਰਕੇ ਦਿੱਲੀ ਨਾਲ ਯਾਰੀ ਰੱਖਣ ਨੂੰ ਪਹਿਲ ਦਿੱਤੀ।

ਰਾਜੋਆਣਾ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹਾਸੇ ‘ਤੇ ਤਿੱਖਾ ਤੰਜ ਕੱਸਦਿਆਂ ਆਪਣੀ ਪੋਸਟ ਵਿਚ ਹੋਰ ਵੀ ਬਹੁਤ ਕੁਝ ਲਿਖਿਆ ਹੈ। ਉਸਨੇ ਜਥੇਦਾਰ ਦੀ ਪੰਥਕ ਪਹਿਰੇਦਾਰੀ ‘ਤੇ ਸਵਾਲੀਆ ਨਿਸ਼ਾਨ ਲਗਾਉਂਦਿਆਂ ਕਿਹਾ ਹੈ ਕਿ ਹਜ਼ਾਰਾਂ ਨਿਰਦੋਸ਼ ਸਿੱਖਾਂ ਦੀ ਕਾਤਲ ਕਾਂਗਰਸ ਦੇ ਇਕ ਸਾਬਕਾ ਮੁੱਖ ਮੰਤਰੀ ਦੇ ਪੁੱਤਰ ਦੇ ਵਿਆਹ ਵਿਚ ਸ਼ਾਮਲ ਹੋ ਕੇ ਤੁਸੀਂ ਪੱਥਕ ਹਿੱਤਾਂ ਨਾਲ ਧਰੋਹ ਕੀਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਬੀਤੀ 7 ਜੂਨ ਨੂੰ ਰਾਜੋਆਣਾ ਨੇ ਸੋਸ਼ਲ ਮੀਡੀਆ ਰਾਹੀਂ ਉਦੋਂ ਗਿਆਨੀ ਹਰਪ੍ਰੀਤ ਸਿੰਘ ‘ਤੇ ਹਮਲਾ ਬੋਲਿਆ ਸੀ, ਜਦੋਂ ਉਹ ਪਰਿਣੀਤੀ ਚੋਪੜਾ ਦੀ ਮੰਗਣੀ ਵਿੱਚ ਸ਼ਾਮਲ ਹੋਏ ਸਨ। ਉਦੋਂ ਵੀ ਉਨ੍ਹਾਂ ਨੇ ਨਰਾਜ਼ਗੀ ਜ਼ਾਹਿਰ ਕਰਦਿਆਂ ਗਿਆਨੀ ਹਰਪ੍ਰੀਤ ਜੀ ‘ਤੇ ਪੰਥਕ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਗਾਏ ਸਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)

ਵੇਖੋ ਵੀਡੀਓ