ਜਲੰਧਰ : ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਦਿਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ

0
383

ਜਲੰਧਰ | ਸਾਬਕਾ ਮੇਅਰ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਅੱਜ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਸੁਨੀਲ ਜੋਤੀ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਦੱਸਣਯੋਗ ਹੈ ਕਿ ਸਾਬਕਾ ਮੇਅਰ ਸੁਨੀਲ ਕੁਮਾਰ ਜੋਤੀ ਦਾ ਨਾਂ ਭਾਜਪਾ ਦੇ ਚੋਟੀ ਦੇ ਆਗੂਆਂ ਵਿਚ ਲਿਆ ਜਾਂਦਾ ਸੀ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿਚ ਭਾਜਪਾ ਦੇ ਚੋਣ ਪ੍ਰਚਾਰ ਵਿਚ ਵੀ ਹਿੱਸਾ ਲਿਆ ਸੀ। 

ਸੁਨੀਲ ਜੋਤੀ ਦੇ ਦਿਹਾਂਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਹ ਕਾਫੀ ਬੀਮਾਰ ਚੱਲ ਰਹੇ ਸਨ।