ਮੋਹਾਲੀ। ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹੁਣ 14 ਦਿਨ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਬਕਾ ਮੰਤਰੀ ਦਾ ਤਿੰਨ ਦਿਨ ਦਾ ਰਿਮਾਂਡ ਖਤਮ ਹੋਇਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਰਿਮਾਂਡ ਹਾਸਿਲ ਕਰਨ ਦੀ ਅਪੀਲ ਕੀਤੀ ਸੀ, ਕੋਰਟ ਨੇ ਦੋਹਾਂ ਪੱਖਾਂ ਦੀ ਗੱਲ ਸੁਣਨ ਦੇ ਬਾਅਦ ਧਰਮਸੋਤ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਹੈ। ਸਾਬਕਾ ਮੰਤਰੀ ਧਰਮਸੋਤ ਸਿੰਘ ਨੂੰ ਹੁਣ 24 ਫਰਵਰੀ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹੁਣ 14 ਦਿਨ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਬਕਾ ਮੰਤਰੀ ਦਾ ਤਿੰਨ ਦਿਨ ਦਾ ਰਿਮਾਂਡ ਖਤਮ ਹੋਇਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ।
ਵਿਜੀਲੈਂਸ ਨੇ ਰਿਮਾਂਡ ਹਾਸਿਲ ਕਰਨ ਦੀ ਅਪੀਲ ਕੀਤੀ ਸੀ, ਕੋਰਟ ਨੇ ਦੋਹਾਂ ਪੱਖਾਂ ਦੀ ਗੱਲ ਸੁਣਨ ਦੇ ਬਾਅਦ ਧਰਮਸੋਤ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਹੈ। ਸਾਬਕਾ ਮੰਤਰੀ ਧਰਮਸੋਤ ਸਿੰਘ ਨੂੰ ਹੁਣ 24 ਫਰਵਰੀ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।