ਪਟਿਆਲਾ ਤੋਂ MLA ਅਜੀਤਪਾਲ ਸਿੰਘ ਕੋਹਲੀ ਨੂੰ ਵੱਡਾ ਸਦਮਾ : ਨਹੀਂ ਰਹੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ

0
3140

ਪਟਿਆਲਾ, 29 ਅਗਸਤ | ਸ਼ਹਿਰ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਸੁਰਜੀਤ ਸਿੰਘ ਕੋਹਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸਰਕਾਰ ‘ਚ ਕੈਬਨਿਟ ਮੰਤਰੀ ਰਹੇ ਸਨ।

ਸੁਰਜੀਤ ਸਿੰਘ ਕੋਹਲੀ 73 ਸਾਲ ਦੀ ਉਮਰ ਦੇ ਸਨ। ਉਨ੍ਹਾਂ ਦਾ ਅੱਜ ਸਵੇਰੇ ਦੇਹਾਂਤ ਹੋਇਆ। ਜਾਣਕਾਰੀ ਅਨੁਸਾਰ ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ ਅਤੇ ਜ਼ੇਰੇ ਇਲਾਜ ਸਨ।

ਸੁਰਜੀਤ ਸਿੰਘ ਕੋਹਲੀ, ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਸਨ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਪਟਿਆਲਾ ਦੀ ਨੁਮਾਇੰਦਗੀ ਕੀਤੀ। ਉਹ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਸੀਟ ਜਿੱਤੇ ਸਨ। ਉਹ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੀ ਪਟਿਆਲਾ (ਸ਼ਹਿਰੀ) ਇਕਾਈ ਦੇ ਪ੍ਰਧਾਨ ਵੀ ਰਹੇ ਸਨ।