ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਇਸ ਮਾਮਲੇ ‘ਚ ਮਿਲੀ ਰੈਗੂਲਰ ਜ਼ਮਾਨਤ

0
506

ਚੰਡੀਗੜ੍ਹ | ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ। ਲੁਧਿਆਣਾ ਵਿੱਚ 8 ਫਰਵਰੀ 2022 ਨੂੰ ਦਰਜ ਹੋਏ ਚੋਣ ਵਿਵਾਦ ਦੇ ਮਾਮਲੇ ਵਿੱਚ ਹਾਈਕੋਰਟ ਨੇ ਬੈਂਸ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸਥਾਨਕ ਪੁਲਿਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡਾਬਾ ਇਲਾਕੇ ‘ਚ ਹੋਈ ਚੋਣ ਲੜਾਈ ਦੇ ਮਾਮਲੇ ‘ਚ ਬੈਂਸ ਅਤੇ ਹੋਰ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਹਾਲਾਂਕਿ ਇਸ ਤੋਂ ਇਲਾਵਾ ਬੈਂਸ ਖਿਲਾਫ ਬਲਾਤਕਾਰ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਫੈਸਲਾ ਆਉਣਾ ਬਾਕੀ ਹੈ।

ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (52) ਨੇ ਜੁਲਾਈ 2022 ਨੂੰ ਬਲਾਤਕਾਰ ਮਾਮਲੇ ਵਿੱਚ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਬੈਂਸ 44 ਸਾਲਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ। 16 ਜੁਲਾਈ 2021 ਨੂੰ ਸਥਾਨਕ ਅਦਾਲਤ ਦੀਆਂ ਹਦਾਇਤਾਂ ‘ਤੇ ਬੈਂਸ ਅਤੇ ਉਸ ਦੇ ਦੋ ਭਰਾਵਾਂ ਸਮੇਤ 5 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।

ਪੀੜਤਾ ਨੇ ਆਪਣੀ ਸ਼ਿਕਾਇਤ ‘ਚ ਕਿਹਾ ਸੀ ਕਿ ਉਸ ਨੇ ਜਾਇਦਾਦ ਨਾਲ ਜੁੜੇ ਮਾਮਲੇ ‘ਚ ਮਦਦ ਲਈ ਸਾਬਕਾ ਵਿਧਾਇਕ ਕੋਲ ਪਹੁੰਚ ਕੀਤੀ ਸੀ। ਇਸ ਤੋਂ ਬਾਅਦ ਸਾਬਕਾ ਵਿਧਾਇਕ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ। ਪੁਲੀਸ ਨੇ ਇਸੇ ਮਾਮਲੇ ਵਿੱਚ ਉਸ ਦੇ ਭਰਾ ਅਤੇ ਨਿੱਜੀ ਸਹਾਇਕ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ