ਫਿਰੋਜ਼ਪੁਰ, 19 ਅਕਤੂਬਰ| ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਸਵੇਰੇ ਉਨ੍ਹਾਂ ਨੂੰ ਜ਼ਮਾਨਤ ਦੀ ਮਿਲਣ ਦੀ ਖਬਰ ਸਾਹਮਣੇ ਆਈ ਸੀ ਪਰ ਹੁਣ ਜ਼ਮਾਨਤ ਮਿਲਣ ਤੋਂ ਬਾਅਦ ਵੀ ਉਹ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ। ਉਨ੍ਹਾਂ ਖਿਲਾਫ ਪਰਚੇ ਵਿਚ ਹੋਰ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ।
ਹੁਣ ਖਿਲਾਫ ਪਰਚੇ ਵਿਚ ਹੁਣ ਧਾਰਾ 107 ਤੇ 151 ਦਾ ਵੀ ਵਾਧਾ ਕਰ ਦਿੱਤਾ ਗਿਆ ਹੈ। ਇਸ ਕਰਕੇ ਹੁਣ ਜ਼ਮਾਨਤ ਤੋਂ ਬਾਅਦ ਵੀ ਉਹ ਬਾਹਰ ਨਹੀਂ ਆ ਸਕਣਗੇ।