ਮੋਗਾ | ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਦਾਤੇਵਾਲ ਦੇ BJP ਦੇ ਸਾਬਕਾ ਸਰਪੰਚ ਖ਼ਿਲਾਫ਼ ਆਪਣੀ ਹੀ ਮਹਿਲਾ ਪੰਚਾਇਤ ਮੈਂਬਰ ਦੀ ਧੀ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ, ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਗੁਰਚਰਨ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਛੱਡ ਕੇ ਇਕ ਮਹੀਨਾ ਪਹਿਲਾਂ ਹੀ ਭਾਜਪਾ ‘ਚ ਸ਼ਾਮਲ ਹੋਇਆ ਸੀ।

ਪੀੜਤਾ ਵੱਲੋਂ ਥਾਣਾ ਕੋਟ ਈਸੇ ਖਾਂ ਵਿਖੇ ਦਰਜ ਕਰਵਾਈ ਐੱਫਆਈਆਰ ‘ਚ ਦੱਸਿਆ ਗਿਆ ਹੈ ਕਿ ਉਹ ਕਸਬੇ ‘ਚ ਪ੍ਰਾਈਵੇਟ ਨੌਕਰੀ ਕਰਦੀ ਸੀ, ਜਦੋਂ ਉਹ ਆਪਣੇ ਘਰ ਜਾ ਰਹੀ ਸੀ ਤਾਂ ਆਰੋਪੀ ਨੇ ਉਸ ਨੂੰ ਰੋਕ ਲਿਆ ਤੇ ਨਵਾਂ ਮੋਬਾਇਲ ਅਤੇ ਸਕੂਟੀ ਲੈਣ ਦਾ ਝਾਂਸਾ ਦੇ ਕੇ ਨਾਜਾਇਜ਼ ਸਬੰਧ ਬਣਾਉਣ ਦਾ ਦਬਾਅ ਬਣਾਇਆ। ਸਾਬਕਾ ਸਰਪੰਚ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਉਸ ਨੂੰ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹੈ।