ਨਵੀਂ ਦਿੱਲੀ, 16 ਅਕਤੂਬਰ| ਸਾਬਕਾ ਕੇਂਦਰੀ ਮੰਤਰੀ ਤੇ ਭਾਰਤ ਸਾਬਕਾ ਇਲੈਕਸ਼ਨ ਕਮਿਸ਼ਨਰ ਮਨੋਹਰ ਸਿੰਘ ਗਿੱਲ ਦਾ ਦਿੱਲੀ ਵਿਖੇ ਅੱਜ ਦਿਹਾਂਤ ਹੋ ਗਿਆ। ਮਨੋਹਰ ਸਿੰਘ ਗਿੱਲ 88 ਵਰ੍ਹਿਆਂ ਦੇ ਸਨ। ਮਨੋਹਰ ਸਿੰਘ ਗਿੱਲ ਦਾ ਜਨਮ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲਾਦੀਨ ਪੁਰ ‘ਚ ਹੋਇਆ ਸੀ। ਉਨ੍ਹਾਂ ਨੇ ਕੇਂਦਰੀ ਖੇਡ ਮੰਤਰੀ ਹੁੰਦਿਆਂ ਤਰਨਤਾਰਨ ਜ਼ਿਲ੍ਹੇ ਲਈ ਬਹੁਤ ਵੱਡੇ ਉਪਰਾਲੇ ਕੀਤੇ ਸਨ।
ਇਹ ਜਾਣਕਾਰੀ ਦਿੰਦਿਆਂ ਪਰਿਵਾਰ ਦੇ ਨਜ਼ਦੀਕੀ ਸਾਬਕਾ ਚੇਅਰਮੈਨ ਸੁਬੇਗ ਸਿੰਘ ਧੁੰਨ ਨੇ ਦੱਸਿਆ ਕਿ ਇਹ ਪਿੰਡ ਅਲਾਦੀਨਪੁਰ ਅਤੇ ਜ਼ਿਲ੍ਹਾ ਤਰਨਤਾਰਨ ਲਈ ਬੜੀ ਮੰਦਭਾਗੀ ਖ਼ਬਰ ਹੈ ਕਿਉਂਕਿ ਉਨ੍ਹਾਂ ਨੇ ਖੇਡ ਮੰਤਰੀ ਹੁੰਦਿਆਂ ਤਰਨਤਾਰਨ ਜ਼ਿਲ੍ਹੇ ਲਈ ਬਹੁਤ ਵੱਡੇ ਉਪਰਾਲੇ ਕੀਤੇ ਸਨ।
ਪ੍ਰਸ਼ਾਸਨਿਕ ਅਹੁਦਿਆਂ ਦੇ ਨਾਲ-ਨਾਲ ਉਹ ਰਾਜ ਸਭਾ ਦੇ ਮੈਂਬਰ ਰਹਿ ਚੁੱਕੇ ਸਨ। ਆਪਣੀ ਸੇਵਾਮੁਕਤੀ ਤੋਂ ਬਾਅਦ, ਉਹ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਅਤੇ 2004 ਵਿੱਚ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ।