<p><strong>ਚੰਡੀਗੜ੍ਹ&comma; 11 ਨਵੰਬਰ &vert;<&sol;strong> ਹੁਣ ਭਾਜਪਾ ਦੇ ਸਟਾਰ ਪ੍ਰਚਾਰਕ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ &&num;8216&semi;ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਜ਼ਿੰਮੇਵਾਰੀ ਸੰਭਾਲਣਗੇ। ਸਾਬਕਾ ਕੇਂਦਰੀ ਮੰਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਅੱਜ ਬਰਨਾਲਾ ਪਹੁੰਚਣਗੇ। ਇਸ ਦੌਰਾਨ ਉਹ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਉਹ ਮੀਡੀਆ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਦਾ ਦੁਪਹਿਰ ਬਾਅਦ ਬਰਨਾਲਾ ਪੁੱਜਣਾ ਹੈ। ਇਸ ਮੌਕੇ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਰਹਿਣਗੇ।<&sol;p>&NewLine;<p>ਬਰਨਾਲਾ&comma; ਡੇਰਾ ਬਾਬਾ ਨਾਨਕ&comma; ਗਿੱਦੜਬਾਹਾ ਅਤੇ ਚੱਬੇਵਾਲ ਵਿਚ ਚੋਣ ਪ੍ਰਚਾਰ ਲਈ ਭਾਜਪਾ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਪਹਿਲਾਂ ਇਹ ਦੌਰਾ ਪਿਛਲੇ ਹਫ਼ਤੇ ਹੀ ਸ਼ੁਰੂ ਹੋਣਾ ਸੀ ਪਰ ਇਸ ਦੌਰਾਨ ਤਿਉਹਾਰਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੇ ਚੋਣ ਕਮਿਸ਼ਨ ਨਾਲ ਸੰਪਰਕ ਕੀਤਾ ਸੀ। ਨਾਲ ਹੀ ਮੰਗ ਕੀਤੀ ਕਿ ਚੋਣਾਂ ਦੀ ਤਰੀਕ ਬਦਲੀ ਜਾਵੇ ਕਿਉਂਕਿ ਇਸ ਨਾਲ ਵੋਟਿੰਗ ਪ੍ਰਭਾਵਿਤ ਹੋਵੇਗੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਤਰੀਕ ਬਦਲ ਦਿੱਤੀ। ਹੁਣ 20 ਨਵੰਬਰ ਨੂੰ ਵੋਟਾਂ ਪੈਣਗੀਆਂ&comma; ਜਦਕਿ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;