<p><strong>ਚੰਡੀਗੜ੍ਹ&comma; 6 ਫਰਵਰੀ &vert;<&sol;strong> CBI ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੀ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 1 ਲੱਖ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਸੀਬੀਆਈ ਅਦਾਲਤ ਬੁੱਧਵਾਰ ਨੂੰ ਇਸ ਮਾਮਲੇ ਵਿਚ ਸਜ਼ਾ ਸੁਣਾਏਗੀ। ਸੀਬੀਆਈ ਨੇ ਰਾਕਾ ਗੇਰਾ ਵਿਰੁੱਧ 2011 ਵਿਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਉਸ ਸਮੇਂ ਇਹ ਕੇਸ ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਚੱਲ ਰਿਹਾ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸ ਮੁਕੱਦਮੇ ਦੀ ਸੁਣਵਾਈ &&num;8216&semi;ਤੇ ਕਰੀਬ 5 ਸਾਲ ਲਈ ਰੋਕ ਲਗਾ ਦਿੱਤੀ ਸੀ ਪਰ ਅਗਸਤ 2023 &&num;8216&semi;ਚ ਸਟੇਅ ਹਟਾ ਲਿਆ ਗਿਆ ਅਤੇ ਫਿਰ ਸੁਣਵਾਈ ਜਾਰੀ ਰਹੀ।<&sol;p>&NewLine;<p>CBI ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਅਦਾਲਤ ਵਿਚ ਬਹਿਸ ਦੌਰਾਨ ਕਿਹਾ ਕਿ ਜਾਂਚ ਏਜੰਸੀ ਕੋਲ ਰਾਕਾ ਗੇਰਾ ਖ਼ਿਲਾਫ਼ ਪੁਖਤਾ ਸਬੂਤ ਹਨ। ਸ਼ਿਕਾਇਤਕਰਤਾ ਨਾਲ ਉਸ ਦੀ ਗੱਲਬਾਤ ਦਾ ਟ੍ਰਾਂਸਕ੍ਰਿਪਟ ਅਤੇ ਫੁਟੇਜ ਵੀ ਮੌਜੂਦ ਹੈ&comma; ਜਿਸ ਤੋਂ ਸਾਬਤ ਹੁੰਦਾ ਹੈ ਕਿ ਉਸ ਨੇ ਰਿਸ਼ਵਤ ਮੰਗੀ ਸੀ। ਰਾਕਾ ਨੂੰ ਸੀਬੀਆਈ ਚੰਡੀਗੜ੍ਹ ਨੇ ਸੈਕਟਰ-15 ਸਥਿਤ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮੁੱਲਾਂਪੁਰ ਦੇ ਇਕ ਬਿਲਡਰ ਨੇ ਉਸ &&num;8216&semi;ਤੇ ਰਿਸ਼ਵਤ ਲੈਣ ਦੇ ਦੋਸ਼ ਲਾਏ ਸਨ। ਹਾਲਾਂਕਿ ਅਦਾਲਤ ਵਿਚ ਆਪਣੀ ਗਵਾਹੀ ਦੌਰਾਨ ਉਹ ਅਪਣੇ ਬਿਆਨ ਤੋਂ ਮੁਕਰ ਗਿਆ ਸੀ।<&sol;p>&NewLine;<p>ਸੀਬੀਆਈ ਨੇ ਮੋਹਾਲੀ ਦੇ ਮੁੱਲਾਂਪੁਰ ਦੇ ਵਾਸੀ ਕੇਕੇ ਮਲਹੋਤਰਾ ਦੀ ਸ਼ਿਕਾਇਤ ’ਤੇ ਰਾਕਾ ਗੇਰਾ ਨੂੰ 25 ਜੁਲਾਈ 2011 ਨੂੰ ਸੈਕਟਰ-15 ਸਥਿਤ ਕੋਠੀ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਜਦੋਂ ਸੀਬੀਆਈ ਨੇ ਉਸ ਦੇ ਘਰ ਛਾਪਾ ਮਾਰਿਆ ਤਾਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ। ਤਲਾਸ਼ੀ ਦੌਰਾਨ ਸੀਬੀਆਈ ਨੇ ਏਕੇ-47&comma; 32 ਬੋਰ ਦਾ ਜਰਮਨ ਬਣਿਆ ਰਿਵਾਲਵਰ ਅਤੇ ਇਕ ਡਬਲ ਬੈਰਲ ਬੰਦੂਕ ਬਰਾਮਦ ਕੀਤੀ ਸੀ। ਇਸ ਤੋਂ ਇਲਾਵਾ 53 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ<&sol;p>&NewLine;<p>ਸੀਬੀਆਈ ਮੁਤਾਬਕ ਜਾਂਚ ਦੌਰਾਨ ਉਸ ਦੇ ਘਰੋਂ 90 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ। ਰਾਕਾ ਖ਼ਿਲਾਫ਼ ਆਰਮਜ਼ ਐਕਟ ਤਹਿਤ ਐਫਆਈਆਰ ਵੀ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿਚ 2017 ਵਿਚ ਰਾਕਾ ਗੇਰਾ ਨੂੰ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਇਕ ਸਾਲ ਦੀ ਸਜ਼ਾ ਸੁਣਾਈ ਸੀ। ਉਸ ਨੇ ਸਜ਼ਾ ਖ਼ਿਲਾਫ਼ ਸੈਸ਼ਨ ਕੋਰਟ ਵਿਚ ਅਪੀਲ ਦਾਇਰ ਕੀਤੀ ਸੀ। 2019 ਵਿਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;