ਹੁਸ਼ਿਆਰਪੁਰ. ਕੋਰੋਨਾ ਦੇ ਮਾਮਲੇ ਜ਼ਿਲ੍ਹੇ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ 4 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਮਰੀਜ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਆਿ ਕਿ 4 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 21 ਹੋ ਗਈ ਹੈ। ਉਨ੍ਹਾਂ ਦਸਿਆ ਕਿ ਇਹ 4 ਪਾਜ਼ੀਟਿਵ ਕੇਸ ਪਿੰਡ ਨੰਗਲੀ ਜਲਾਲਪੁਰ ਦੇ ਕਿਡਨੀ ਦੀ ਸਮਸਿਆਾ ਤੋਂ ਪ੍ਰਭਾਵਿਤ ਵਿਅਕਤੀ, ਜਿਸ ਦੀ ਕੁਝ ਦਿਨ ਪਹਲਾਂ ਜਲੰਧਰ ਵਿਖੇ ਮੌਤ ਹੋ ਗਈ ਸੀ, ਦੇ ਸੰਪਰਕ ਹਨ।
ਉਨ੍ਹਾਂ ਦੱਸਆਿ ਕਿ ਕੋਵਿਡ-19 ਸਬੰਧੀ ਅੱਜ 86 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿਚੋਂ 4 ਪਾਜ਼ੀਟਿਵ ਅਤੇ 82 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 2157 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 1904 ਸੈਂਪਲ ਨੈਗੇਟਿਵ ਆਏ ਹਨ ਅਤੇ 109 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਹੁਣ ਤੱਕ 115 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 89 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ 5 ਦੀ ਮੌਤ ਹੋ ਚੁੱਕੀ ਹੈ।