ਲੁਧਿਆਣਾ। ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ 30 ਕਿੱਲੋ ਗਾਂਜਾ ਅਤੇ 1 ਇਨੋਵਾ ਗੱਡੀ ਸਮੇਤ 4 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ ਕਾਰਵਾਈ ਵਿੱਚ 4 ਦੋਸ਼ੀਆਂ ਨੂੰ 30 ਕਿੱਲੋ ਗਾਂਜਾ ਅਤੇ ਇੱਕ ਇਨੋਵਾ ਗੱਡੀ ਸਮੇਤ ਕਾਬੂ ਕੀਤਾ ਗਿਆ ਹੈ ਜੋ ਦੂਜੇ ਸੂਬਿਆਂ ਤੋਂ ਗਾਂਜਾ ਲੈ ਕੇ ਲੁਧਿਆਣਾ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਦੇ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਵੱਲੋਂ ਜਲਦੀ ਅਮੀਰ ਬਣਨ ਦੇ ਲਾਲਚ ਵਿੱਚ ‘ਚ ਇਹ ਗੈਰਕਾਨੂੰਨੀ ਕੰਮ ਕੀਤਾ ਜਾ ਰਿਹਾ ਸੀ।