ਭਾਜਪਾ ਨੇਤਾ ਨਿਮਿਸ਼ਾ ਮਹਿਤਾ ਸਣੇ ਚਾਰ ਆਗੂ ਪਾਰਟੀ ‘ਚੋਂ ਕੱਢੇ, ਇਹ ਨਿਕਲੀ ਵਜ੍ਹਾ

0
1289

ਚੰਡੀਗੜ੍ਹ, 7 ਸਤੰਬਰ| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ’ਤੇ ਫੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਧਾਨ ਸਭਾ ਦੇ ਚਾਰ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕਰਦੇ ਹੋਏ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਅਨੁਸਾਰ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ੀ ਪਾਏ ਗਏ ਹਨ ਅਤੇ ਇਸ ਤਰ੍ਹਾਂ ਅਨੁਸ਼ਾਸਨੀ ਕਮੇਟੀ ਨਾਲ ਸਲਾਹ-ਮਸ਼ਵਰਾ ਕਰ ਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਫੈਸਲੇ ਅਨੁਸਾਰ ਉਪਰੋਕਤ ਸਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੂੰ ਸੌਂਪੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ/ਕਾਰਜਾਂ, ਜੇਕਰ ਕੋਈ ਹੋਵੇ, ਤੋਂ ਵੀ ਮੁਕਤ ਕਰ ਦਿੱਤਾ ਗਿਆ ਹੈ।