ਕੈਲੀਫੋਰਨੀਆ ਤੋਂ ਪੰਜਾਬੀ ਪਰਿਵਾਰ ਦੇ ਚਾਰ ਮੈਂਬਰ ਅਗਵਾ, 8 ਮਹੀਨਿਆਂ ਦੀ ਬੱਚੀ ਵੀ ਨਾਲ

0
1024

ਅਮਰੀਕਾ ਦੇ ਕੈਲੀਫੋਰਨੀਆ ਤੋਂ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਨੂੰ ਅਗਵਾ ਕਰ ਲਿਆ ਗਿਆ ਹੈ। ਇਨ੍ਹਾਂ ਵਿਚ ਅੱਠ ਮਹੀਨੇ ਦੀ ਬੱਚੀ ਤੇ ਉਸ ਦੇ ਮਾਪੇ ਸ਼ਾਮਲ ਸਨ।

ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ, ਉਨ੍ਹਾਂ ਵਿਚ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਅਰੂਹੀ ਤੇ 39 ਸਾਲਾ ਅਮਨਦੀਪ ਸਿੰਘ ਨੂੰ ਸ਼ਾਮਲ ਹਨ। ਪੁਲਿਸ ਨੇ ਸ਼ੱਕੀਆਂ ਨੂੰ ਹਥਿਆਰਬੰਦ ਤੇ ਖਤਰਨਾਕ ਦੱਸਿਆ। ਘਟਨਾ ਦੇ ਬਾਰੇ ‘ਚ ਵਧੇਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਕਿਉਂਕਿ ਜਾਂਚ ਅਜੇ ਵੀ ਆਪਣੇ ਪ੍ਰਾਰੰਭਿਕ ਪੜਾਅ ‘ਚ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਰਿਵਾਰ ਦੇ ਚਾਰੇ ਮੈਂਬਰਾਂ ਨੂੰ ਜਬਰਦਸਤੀ ਰਾਜਮਾਰਗ 59 ਦੇ 800 ਬਲਾਕ ‘ਚ ਇੱਕ ਘਰ ਤੋਂ ਕਿਡਨੈਪ ਕੀਤਾ ਗਿਆ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਦੇ ਅਪਡੇਟਸ ਮੋਬਾਇਲ ‘ਤੇ ਮੰਗਵਾਉਣ ਲਈ ਸਾਡੇ ਵਟਸਐਪ ਜਾਂ ਟੈਲੀਗ੍ਰਾਮ ਗਰੁੱਪ ਨਾਲ ਜ਼ਰੂਰ ਜੁੜੋ। Whatsapp : https://bit.ly/3RnHnnm Telegram https://bit.ly/3y73aJ2)