ਜਲੰਧਰ ‘ਚ ਕੋਰੋਨਾ ਦੇ 4 ਹੋਰ ਨਵੇਂ ਮਾਮਲੇ, ਪਾਜ਼ੀਟਿਵ ਮਰੀਜ਼ਾ ਦੀ ਗਿਣਤੀ ਹੋਈ 124

  0
  4496

  ਜਲੰਧਰ. ਪੰਜਾਬ ਵਿੱਚ ਸਵੇਰ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਜਿਲ੍ਹਿਆਂ ਤੋਂ 100 ਤੋਂ ਵੱਧ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਸਾਹਮਣੇ ਆ ਚੁੱਕੀ ਹੈ। ਕੋਰੋਨਾ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 1100 ਦੇ ਪਾਰ ਹੋ ਚੁੱਕਾ ਹੈ। ਹੁਣ ਜਲੰਧਰ ਜ਼ਿਲ੍ਹੇ ਵਿਚ 4 ਨਵੇਂ ਮਰੀਜ਼ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।

  ਇਨ੍ਹਾਂ ਵਿਚੋਂ ਇਕ ਮਰੀਜ਼ ਕਾਜ਼ੀ ਮੁਹੱਲਾ ਵਾਸੀ ਹੈ ਜਦਕਿ 3 ਮਰੀਜ਼ ਬਸਤੀ ਦਾਨਿਸ਼ਮੰਦਾਂ ਵਾਸੀ ਹਨ। ਏਐੱਚਓ ਡਾ. ਟੀਪੀ ਸਿੰਘ ਦਾ ਕਹਿਣਾ ਹੈ ਕਿ ਅੱਜ ਸਾਹਮਣੇ ਆਏ 4 ਮਰੀਜ਼ ਉਕਤ ਇਲਾਕਿਆਂ ਵਿਚੋਂ ਪਹਿਲਾਂ ਹੀ ਪਾਜ਼ੀਟਿਵ ਪਾਏ ਗਏ ਮਰੀਜ਼ਾਂ ਦੇ ਸੰਪਰਕ ਹਨ।

  ਉਨ੍ਹਾਂ ਦੱਸਿਆ ਕਿ ਪਾਜ਼ੀਟਿਵ ਆਏ ਮਰੀਜ਼ਾਂ ਨੂੰ ਸਿਵਲ ਹਸਪਤਾਲ ਲਿਆਉਣ ਲਈ ਟੀਮਾਂ ਭੇਜ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦਾ ਅੰਕੜਾ 124 ਤੱਕ ਪਹੁੰਚ ਗਿਆ ਹੈ। ਅੱਜ ਸਾਹਮਣੇ ਆਏ ਮਰੀਜ਼ਾਂ ਦੀ ਉਮਰ 40 ਤੋਂ 47 ਸਾਲ ਦੇ ਦਰਮਿਆਨ ਦੱਸੀ ਜਾ ਰਹੀ ਹੈ।

  ਗੰਭੀਰ ਹੋ ਰਿਹਾ ਸੰਕਟ – ਮਹਾਂਮਾਰੀ ਨੂੰ ਫੈਲਣ ਤੋਂ ਰੋਕੋ, ਸਰਕਾਰੀ ਹਿਦਾਇਤਾਂ ਦੀ ਪਾਲਣਾ ਕਰੋ

  ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।