ਭਿਆਨਕ ਸੜਕ ਹਾਦਸੇ ‘ਚ 2 ਸਕੇ ਭਰਾਵਾਂ ਸਣੇ 4 ਨੌਜਵਾਨਾਂ ਦੀ ਬੇਰਹਿਮੀ ਨਾਲ ਮੌਤ

0
1872

ਤਰਨਤਾਰਨ (ਬਲਜੀਤ ਸਿੰਘ) | ਥਾਣਾ ਝਬਾਲ ਅਧੀਨ ਆਉਂਦੇ ਪਿੰਡ ਗੱਗੋਬੁਆ ਵਿਚ ਬੀਤੀ ਰਾਤ 12 ਵਜੇ ਦੇ ਕਰੀਬ ਮੋਟਰਸਾਈਕਲ ਅਤੇ ਫਾਰਚੂਨਰ ਗੱਡੀ ਵਿਚਕਾਰ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਜਾਨ ਚਲੀ ਗਈ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਭੇਜ ਦਿੱਤੀਆਂ ਹਨ।

ਪਿੰਡ ਠੱਠਗੜ੍ਹ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਚਾਰੇ ਲੋਕ ਆਪਣੇ ਕੰਮ ਤੋਂ ਵਾਪਸ ਪਰਤ ਰਹੇ ਸਨ ਤੇ ਲੇਟ ਹੋਣ ਕਾਰਨ ਇਕੋ ਮੋਟਰਸਾਈਕਲ ‘ਤੇ ਆ ਰਹੇ ਸਨ। ਗੱਗੋਬੁਆ ਨੇੜੇ ਇਨ੍ਹਾਂ ਦਾ ਐਕਸੀਡੈਂਟ ਹੋ ਗਿਆ, ਜਿਸ ਵਿਚ ਪਿੰਡ ਦੇ 2 ਸਕੇ ਭਰਾਵਾਂ ਸਮੇਤ 4 ਲੋਕਾਂ ਦੀ ਮੌਤ ਹੋ ਗਈ।

ਐੱਸਐੱਚਓ ਗੁਰਚਰਨ ਸਿੰਘ ਨੇ ਕਿਹਾ ਕਿ ਹਾਦਸੇ ਵਿਚ 4 ਨੌਜਵਾਨ ਮਾਰੇ ਗਏ ਹਨ, ਜਿਨ੍ਹਾਂ ਵਿਚ ਸੋਨੂੰ ਅਤੇ ਦੀਪੂ ਸਕੇ ਭਰਾ ਹਨ, ਜੋ ਪਿੰਡ ਠੱਠਗੜ੍ਹ ਦੇ ਵਾਸੀ ਸਨ ਅਤੇ ਰਮਨਦੀਪ ਸਿੰਘ ਵਾਸੀ ਗੋਹਲਵੜ ਤੇ ਲਵਪ੍ਰੀਤ ਸਿੰਘ ਵਾਸੀ ਝਬਾਲ ਸ਼ਾਮਿਲ ਸਨ।