&NewLine;<p class&equals;"wp-block-paragraph"><strong>ਮੋਗਾ&comma; 2 ਅਕਤੂਬਰ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮੋਗਾ ਦੀ ਮਨਦੀਪ ਕੌਰ ਨੂੰ ਵਿਆਹ ਕਰਕੇ ਅਮਰੀਕਾ ਲਿਜਾਣ ਦਾ ਝਾਂਸਾ ਦੇ ਕੇ ਉਸਦੇ ਪਤੀ ਅਤੇ ਸਹੁਰੇ ਪਰਿਵਾਰ ਵੱਲੋਂ ਲੱਖਾਂ ਰੁਪਏ ਹੜੱਪ ਲਏ ਗਏ। ਪੁਲਿਸ ਨੇ ਜਾਂਚ ਤੋਂ ਬਾਅਦ ਪੀੜਤਾ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਮੋਗਾ ਵਿਚ ਉਸ ਦੇ ਪਤੀ ਗੁਰਬਿੰਦਰ ਸਿੰਘ&comma; ਸੱਸ ਗੁਰਦੇਵ ਕੌਰ ਅਤੇ ਸਹੁਰੇ ਅਮਰਜੀਤ ਸਿੰਘ ਨਿਵਾਸੀ ਬਸਤੀ ਗੋਬਿੰਦਗੜ੍ਹ ਮੋਗਾ ਹਾਲ ਅਬਾਦ ਯੂ&period; ਐੱਸ&period; ਏ&period; ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।<br><br>ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਪੀੜਤਾ ਨੇ ਕਿਹਾ ਕਿ ਉਸਦਾ ਵਿਆਹ 16 ਜੂਨ 2019 ਨੂੰ ਰਾਇਲ ਪੈਲੇਸ ਮੋਗਾ ਵਿਚ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਗੁਰਵਿੰਦਰ ਸਿੰਘ ਨਾਲ ਹੋਇਆ ਸੀ&comma; ਜਿਸ ’ਤੇ ਅਸੀਂ 9 ਲੱਖ ਰੁਪਏ ਖਰਚ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਨੂੰ ਵੀ ਸੋਨੇ ਦੇ ਗਹਿਣੇ ਦਿੱਤੇ ਗਏ&comma; ਜਦਕਿ ਹੋਰ ਸਾਮਾਨ ਲਈ 3 ਲੱਖ ਰੁਪਏ ਨਕਦ ਵੀ ਦਿੱਤੇ ਪਰ ਮੇਰੇ ਸਹੁਰੇ ਪਰਿਵਾਰ ਵਾਲੇ ਦਾਜ ਤੋਂ ਖੁਸ਼ ਨਹੀਂ ਸਨ ਅਤੇ ਮੈਨੂੰ ਪ੍ਰੇਸ਼ਾਨ ਕਰਨ ਲੱਗੇ। ਵਿਆਹ ਤੋਂ ਬਾਅਦ 25 ਜੁਲਾਈ 2019 ਨੂੰ ਮੇਰਾ ਪਤੀ ਅਤੇ ਉਸ ਦੇ ਮਾਤਾ-ਪਿਤਾ ਅਮਰੀਕਾ ਵਾਪਸ ਚਲੇ ਗਏ ਅਤੇ ਕਿਹਾ ਕਿ ਜਲਦ ਹੀ ਉਹ ਸਪਾਂਸਰਸ਼ਿਪ ਭੇਜ ਦੇਣਗੇ ਅਤੇ ਵੀਜ਼ੇ ਦਾ ਪ੍ਰਬੰਧ ਕਰਨਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੇਰੇ ਪਿਤਾ ਨੇ ਉਨ੍ਹਾਂ ਨੂੰ 5 ਲੱਖ ਰੁਪਏ ਦਿੱਤੇ ਅਤੇ 5 ਲੱਖ ਬਾਅਦ ਵਿਚ ਦੇਣ ਦੀ ਗੱਲ ਕੀਤੀ&comma; ਇਸ ਤੋਂ ਬਾਅਦ ਵੀ ਉਹ ਕਈ ਵਾਰ ਇੰਡੀਆ ਆਏ ਅਤੇ ਮੇਰੇ ਨਾਲ ਹੀ ਰਹੇ ਪਰ ਅਮਰੀਕਾ ਬੁਲਾਉਣ ਤੋਂ ਟਾਲ-ਮਟੋਲ ਕਰਨ ਲੱਗੇ ਅਤੇ ਪੰਜ ਲੱਖ ਰੁਪਏ ਦੀ ਮੰਗ ਕਰਨ ਲੱਗੇ&comma; ਜੋ ਅਸੀਂ ਮਕਾਨ ਵਿਕਰੀ ਕਰਕੇ ਦਿੱਤੇ ਪਰ ਹੁਣ ਕਥਿਤ ਦੋਸ਼ੀਆਂ ਨੇ ਮੇਰਾ ਅਤੇ ਮੇਰੇ ਪਰਿਵਾਰ ਦੇ ਮੈਂਬਰਾਂ ਦਾ ਨੰਬਰ ਬਲਾਕ ਕਰ ਦਿੱਤਾ ਹੈ ਅਤੇ ਕੋਈ ਗੱਲ ਨਹੀਂ ਸੁਣ ਰਿਹਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਧਰ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਦੀ ਜਾਂਚ ਡੀ&period; ਐੱਸ&period; ਪੀ&period; ਮੋਗਾ ਨੂੰ ਕਰਨ ਦਾ ਆਦੇਸ਼ ਦਿੱਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਦੋਹਾਂ ਧਿਰਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਪਰ ਕਥਿਤ ਦੋਸ਼ੀ ਅਮਰੀਕਾ ਹੋਣ ਕਾਰਨ ਉਨ੍ਹਾਂ ਨੇ ਈਮੇਲ ਰਾਹੀਂ ਆਪਣਾ ਪੱਖ ਭੇਜਿਆ। ਜਾਂਚ ਅਧਿਕਾਰੀ ਨੇ ਜਾਂਚ ਸਮੇਂ ਹੋਰ ਲੋਕਾਂ ਦੇ ਵੀ ਬਿਆਨ ਦਰਜ ਕੀਤੇ। ਸ਼ਿਕਾਇਤਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਅਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਗ੍ਰਿਫਤਾਰੀ ਅਜੇ ਬਾਕੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;