ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੁਫਤ ਬਿਜਲੀ ਦੀ ਗਰੰਟੀ ਦਾ ਇੱਕ ਸਾਲ ਪੂਰਾ ਹੋਣ ‘ਤੇ ਲਾਈਵ ਹੋ ਕੇ ਲੋਕਾਂ ਨੂੰ ਸੰਬੋਧਨ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ 1 ਜੁਲਾਈ 2022 ਪੰਜਾਬ ਦੇ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੀ ਗਾਰੰਟੀ ਨੂੰ ਪੂਰਾ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ 90% ਪਰਿਵਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦਾ ਲਾਭ ਮਿਲਿਆ ਹੈ।

ਸੀਐਮ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚ ਖੇਤੀ ਅਤੇ ਉਦਯੋਗ ਸਮੇਤ ਬਿਜਲੀ ਸਪਲਾਈ ਵਿੱਚ ਵਿਘਨ ਨਹੀਂ ਪੈਣ ਦਿੱਤਾ। ਜਦੋਂ ਪਹਿਲਾਂ ਦੀਆਂ ਸਰਕਾਰਾਂ ਖੇਤੀ ਲਈ ਬਿਜਲੀ ਦਿੰਦੀਆਂ ਸਨ ਤਾਂ ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਜਾਂਦੇ ਸਨ। ਪਰ ਅਸੀਂ ਅਜਿਹਾ ਨਹੀਂ ਕੀਤਾ। ਸੀਐਮ ਮਾਨ ਨੇ ਕਿਹਾ ਕਿ ਅਸੀਂ ਸਾਰਿਆਂ ਨੂੰ ਬਿਜਲੀ ਦੇਵਾਂਗੇ ਅਤੇ ਲੋੜੀਂਦੀ ਸਪਲਾਈ ਕਰਾਂਗੇ। ਸਾਡੀ ਸਰਕਾਰ ਇਸ ਦਾ ਧਿਆਨ ਰੱਖ ਰਹੀ ਹੈ। ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਪੀ.ਐੱਸ.ਪੀ.ਸੀ.ਐੱਲ. ਨੂੰ ਪੈਸੇ ਦਿੱਤੇ ਜਾ ਰਹੇ ਹਨ।

ਸੀ.ਐਮ ਮਾਨ ਨੇ ਦੱਸਿਆ ਕਿ ਇਨ੍ਹੀਂ ਦਿਨੀਂ ਸਾਡੇ ਕੋਲ 43 ਦਿਨਾਂ ਦਾ ਕੋਲਾ ਸਟਾਕ ਵਿੱਚ ਹੈ। ਸੀਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਸਸਤੀ ਬਿਜਲੀ ਪੈਦਾ ਕੀਤੀ ਜਾਵੇਗੀ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਸੀ.ਐਮ ਮਾਨ ਨੇ ਪੰਜਾਬ ਵਿਚ ਬਿਜਲੀ ਸਪਲਾਈ ਦਾ ਢੁੱਕਵਾਂ ਪ੍ਰਬੰਧ ਰੱਖਣ ਲਈ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦਾ ਐਲਾਨ ਕੀਤਾ ਸੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ