’10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਲੋਕ ਭਲਾਈ ਸੋਚ ਦਾ ਨਤੀਜਾ ਹੈ – ਨਿਤਿਨ ਕੋਹਲੀ

0
127

ਸੱਤਾ ਨਹੀਂ, ਸੇਵਾ ਆਮ ਆਦਮੀ ਪਾਰਟੀ ਦੀ ਰਾਜਨੀਤੀ – ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਪੰਜਾਬ ਨੇ ਰਚਿਆ ਇਤਿਹਾਸ

ਜਲੰਧਰ 23 ਜਨਵਰੀ | ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਰਾਜਨੀਤੀ ਦਾ ਪ੍ਰਤੀਕ ਹੈ। ਇਹ ਯੋਜਨਾ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਦਰਸ਼ੀ ਸੋਚ ਦਾ ਨਤੀਜਾ ਹੈ।

ਨਿਤਿਨ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਲੋਕਾਂ ਦੀ ਸਿਹਤ ਦੀ ਸੁਰੱਖਿਆ ਕਰਨੀ ਹੈ। ਇਹ ਯੋਜਨਾ ਖ਼ਾਸ ਕਰਕੇ ਗਰੀਬ, ਮੱਧ ਵਰਗ ਅਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ।

ਉਨ੍ਹਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਰਾਹਣਾ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਸਿਹਤ ਖੇਤਰ ਵਿੱਚ ਲਾਗੂ ਕੀਤਾ ਗਿਆ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਮਾਡਲ ਅੱਜ ਪੰਜਾਬ ਵਿੱਚ ਵੀ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ। ਇਹ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਸੱਤਾ ਲਈ ਨਹੀਂ, ਸਗੋਂ ਸੇਵਾ ਲਈ ਹੈ।

ਇਸ ਮਹੱਤਵਪੂਰਨ ਯੋਜਨਾ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਉਨ੍ਹਾਂ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ, ਜਿਸ ਵਿੱਚ ਹਲਕੇ ਦੇ ਸਾਰੇ ਵਾਰਡ ਇੰਚਾਰਜ, ਬਲਾਕ ਪ੍ਰਧਾਨ ਅਤੇ ਮਾਣਯੋਗ ਪਾਰਸ਼ਦ ਸਹਿਬਾਨ ਮੌਜੂਦ ਰਹੇ। ਮੀਟਿੰਗ ਦੌਰਾਨ ਯੋਜਨਾ ਦੀ ਜਾਣਕਾਰੀ ਹਰ ਘਰ ਤੱਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ ’ਤੇ ਇਸ ਦੇ ਲਾਭ ਲੋਕਾਂ ਤੱਕ ਯਕੀਨੀ ਬਣਾਉਣ ਲਈ ਵਿਸਤਾਰ ਨਾਲ ਚਰਚਾ ਕੀਤੀ ਗਈ।

ਨਿਤਿਨ ਕੋਹਲੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦਾ ਅਧਾਰ ਕਾਰਡ ਜਾਂ ਵੋਟਰ ਕਾਰਡ ਰੱਖਣ ਵਾਲਾ ਹਰ ਨਾਗਰਿਕ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕੇਗਾ ਅਤੇ ਇਸ ਦਾ ਪੂਰਾ ਖਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾ।