ਦਿੱਲੀ ਦੀ ਤਰਜ਼ ‘ਤੇ ਪੰਜਾਬ ਦੇ 4 ਸ਼ਹਿਰਾਂ ‘ਚ ‘CM ਦੀ ਯੋਗਸ਼ਾਲਾ’ ਦੀ ਹੋਈ ਸ਼ੁਰੂਆਤ

0
2696

ਚੰਡੀਗੜ੍ਹ। ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਵੀ ਮੁਫਤ ਯੋਗਾ ਕਲਾਸਾਂ ਸ਼ੁਰੂ ਹੋਈਆਂ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਅੱਜ ਤੋਂ ਯੋਗਸ਼ਾਲਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਗਸ਼ਾਲਾ ਵਿਚ ਯੋਗ ਦੀ ਸਿੱਖਿਆ ਮੁਫ਼ਤ ਦਿੱਤੀ ਜਾਵੇਗੀ।

CM di Yogashala started

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਐਮ ਮਾਨ ਯੋਗਸ਼ਾਲਾ ਵਿਚ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਾਂਝੇ ਤੌਰ ‘ਤੇ ਇਸ ਯੋਗਸ਼ਾਲਾ ਦਾ ਉਦਘਾਟਨ ਕਰਨਗੇ।

ਜਾਣਕਾਰੀ ਮੁਤਾਬਕ ‘ਸੀਐੱਮ ਦਿ ਯੋਗਸ਼ਾਲਾ’ ‘ਚ ਮੁਫਤ ਯੋਗਾ ਕਲਾਸਾਂ ਦਿੱਤੀਆਂ ਜਾਣਗੀਆਂ। ਯੋਗਾ ਸਿੱਖਿਆ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਦਾ ਕੰਮ ਪ੍ਰਮਾਣਿਤ ਯੋਗਾ ਅਧਿਆਪਕਾਂ ਦੁਆਰਾ ਕੀਤਾ ਜਾਵੇਗਾ। ਇਸ ਯੋਗਸ਼ਾਲਾ ਦਾ ਮੁੱਖ ਉਦੇਸ਼ ਲੋਕਾਂ ਨੂੰ ਇਹ ਸਮਝਾਉਣਾ ਹੈ ਕਿ ਸਰੀਰਕ ਅਤੇ ਮਾਨਸਿਕ ਸਿਹਤ ਲਈ ਧਿਆਨ ਅਤੇ ਯੋਗਾ ਜ਼ਰੂਰੀ ਹੈ। ਪੰਜਾਬ ਦੀ ਮਾਨ ਸਰਕਾਰ ਵੱਲੋਂ ਪਹਿਲੇ ਪੜਾਅ ਵਿਚ ਇਹ ਯੋਗਸ਼ਾਲਾ 4 ਸ਼ਹਿਰਾਂ ਖਾਸ ਕਰਕੇ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿਚ ਸ਼ੁਰੂ ਕੀਤੀ ਜਾ ਰਹੀ ਹੈ।

ਪਟਿਆਲਾ ‘ਚ ‘CM ਦੀ ਯੋਗਸ਼ਾਲਾ’ ਮੁਹਿੰਮ ਸ਼ੁਰੂ ਹੋ ਗਈ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇ 25 ਲੋਕ ਇੱਕ ਗਰੁੱਪ ਵਿੱਚ ਇਕੱਠੇ ਹੋਣ ਤਾਂ ਪੰਜਾਬ ਸਰਕਾਰ ਇੱਕ ਯੋਗਾ ਟੀਚਰ ਨੂੰ ਮੁਫ਼ਤ ਵਿੱਚ ਭੇਜੇਗੀ। ਪੰਜਾਬ ਸਰਕਾਰ ਨੂੰ ਚਾਰ-ਪੰਜ ਵਿਅਕਤੀਆਂ ਲਈ ਯੋਗਾ ਅਧਿਆਪਕ ਭੇਜਣਾ ਮਹਿੰਗਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਲਈ ਇੱਕ ਫ਼ੋਨ ਨੰਬਰ ਜਾਰੀ ਕੀਤਾ ਗਿਆ ਹੈ। ਇਸ ‘ਤੇ ਮਿਸਡ ਕਾਲ ਕਰਨੀ ਹੋਵੇਗੀ। ਇਸ ਤੋਂ ਬਾਅਦ ਤੁਹਾਨੂੰ ਆਪਣਾ ਪਤਾ ਅਤੇ ਫ਼ੋਨ ਨੰਬਰ ਦੇਣਾ ਹੋਵੇਗਾ। ਜਾਣਕਾਰੀ ਦੇਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਯੋਗਾ ਟੀਚਰ ਭੇਜੇ ਜਾਣਗੇ।

ਸੀ.ਐੱਮ. ਕੇਜਰੀਵਾਲ ਨੇ ਕਿਹਾ ਕਿ ਤੁਹਾਡੀ ਸਹੂਲਤ ਦੇ ਸਮੇਂ ਮੁਤਾਬਕ ਯੋਗਾ ਟੀਚਰ ਆ ਕੇ ਸਿਖਾਉਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪਹਿਲਾ ਪੜਾਅ ਹੈ। ਇਹ ਸਿਰਫ਼ ਚਾਰ ਸ਼ਹਿਰਾਂ ਵਿੱਚ ਹੀ ਸ਼ੁਰੂ ਕੀਤਾ ਗਿਆ ਹੈ। ਇਸ ਦੀ ਸ਼ੁਰੂਆਤ ਫਗਵਾੜਾ, ਪਟਿਆਲਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੌਲੀ-ਹੌਲੀ ਇਸ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸ਼ੁਰੂ ਕੀਤਾ ਜਾਵੇਗਾ।