ਜਲੰਧਰ | ਪੰਜਾਬ ਦੀ ਸਰਕਾਰੀ ਬੱਸਾਂ ਵਿੱਚ 1 ਅਪ੍ਰੈਲ ਤੋਂ ਔਰਤਾਂ ਕਰ ਸਕਣਗੀਆਂ ਮੁਫ਼ਤ ਸਫਰ। ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫ਼ਤ ਸਫ਼ਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ। ਜਿਸ ਕਾਰਨ ਅੱਜ ਇਸ ਸਕੀਮ ਤੇ ਮੁੱਖ ਮੰਤਰੀ ਨੇ ਮੋਹਰ ਲਗਾ ਦਿੱਤੀ।
ਪੰਜਾਬ ਵਿੱਚ ਚਲਾਈ ਜਾ ਰਹੀ ਮੁਫ਼ਤ ਬੱਸਾਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ), ਪੰਜਾਬ ਰੋਡਵੇਜ਼ ਬੱਸ (ਪਨਪਸ), ਸਿਟੀ ਬੱਸ ਸਲਵੇਸਜ ਸ਼ਾਮਿਲ ਹਨ।
ਇਸ ਸਕੀਮ ਦਾ ਲਾਭ ਉਠਾਉਣ ਵਾਲਿਆਂ ਨੂੰ ਆਪਣੇ ਨਾਲ ਪੰਜਾਬ ਵਿੱਚ ਰਹਿਣ ਵਾਲੇ ਰਿਹਾਇਸ਼ ਦੇ ਪਰੂਫ ਦੇ ਤੌਰ ਤੇ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਦਸਤਾਵੇਜ ਦਿਖਾਣਾ ਪਵੇਗਾ।
ਪੰਜਾਬ ਸਰਕਾਰ ਦੇ ਕਰਮਚਾਰੀ ਜੋ ਚੰਡੀਗੜ੍ਹ ਵਿੱਚ ਰਹਿੰਦੇ ਹਨ ਤੇ ਉਨ੍ਹਾਂ ਦੀਆਂ ਔਰਤਾਂ ਵੀ ਇਨ੍ਹਾਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੀਆਂ।