ਆਪਣੇ ਜਨਮਦਿਨ ਵਾਲੇ ਦਿਨ ਚੀਨ ਦੇ ਬਾਰਡਰ ‘ਤੇ ਸ਼ਹੀਦ ਹੋਏ ਕੁਲਦੀਪ ਸਿੰਘ ਦਾ ਹੋਇਆ ਅੰਤਿਮ ਸਸਕਾਰ

0
435

ਫਿਰੋਜ਼ਪੁਰ | ਚੀਨ ਦੇ ਬਾਰਡਰ ‘ਤੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ੀਰਾ ਦੇ ਪਿੰਡ ਲੋਹਕੇ ਕਲਾਂ ਦੇ ਫੌਜੀ ਜਵਾਨ ਕੁਲਦੀਪ ਸਿੰਘ ਦਾ ਕੱਲ੍ਹ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਲੌਹੁਕੇ ਕਲਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ। ਦੱਸਿਆ ਜਾ ਰਿਹਾ ਹੈ ਕਿ 29 ਸਾਲਾ ਕੁਲਦੀਪ ਆਪਣੇ ਜਨਮਦਿਨ ਵਾਲੇ ਦਿਨ ਹੀ ਸ਼ਹੀਦ ਹੋ ਗਿਆ।

ਪਿੰਡ ਲੌਹੁਕੇ ਕਲਾਂ ਵਿਖੇ ਲੋਕਾਂ ਵਲੋਂ ਨਮ ਅੱਖਾਂ ਨਾਲ ਕੁਲਦੀਪ ਨੂੰ ਅੰਤਿਮ ਵਿਦਾਈ ਦਿੱਤੀ ਗਈ। ਇਸ ਮੌਕੇ ਭਾਰਤੀ ਫੌਜ਼ ਦੇ ਅਧਿਕਾਰੀਆਂ ਅਤੇ ਫੋਜ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ।

ਸ਼ਹੀਦ ਦਾ ਮ੍ਰਿਤਕ ਸ਼ਰੀਰ ਪਿੰਡ ਪਹੁੰਚਣ ‘ਤੇ ਪਰਿਵਾਰ ਵਾਲਿਆਂ ਅਤੇ ਨੇੜਲੇ ਪਿੰਡਾਂ ਤੋਂ ਆਏ ਵਸਨੀਕਾਂ ਦੀਆਂ ਅੱਖਾਂ ਨਮ ਦਿਖਾਈ ਦਿੱਤੀਆਂ। ਸ਼ਹੀਦ ਆਪਣੇ ਪਰਿਵਾਰ ਵਿੱਚ ਆਪਣੀ ਪਤਨੀ, 1 ਬੇਟਾ, ਮਾਂ, ਵੱਡਾ ਭਰਾ ਅਤੇ ਤਿੰਨ ਭੈਣਾਂ ਛੱਡ ਗਿਆ ਹੈ।

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੀ ਸੰਭਵ ਮੱਦਦ ਕਰਨ ਲਈ ਵਚਨਬੱਧ ਹੈ।Ad y Jagran.TV