ਪੰਜਾਬ ‘ਚ ਸੀਤ ਲਹਿਰ ਦਾ ਕਹਿਰ : ਛਾਈ ਰਹੇਗੀ ਸੰਘਣੀ ਧੁੰਦ, ਮੀਂਹ ਦਾ ਅਲਰਟ

0
378

ਚੰਡੀਗੜ੍ਹ, 8 ਜਨਵਰੀ | ਪੰਜਾਬ ਅਤੇ ਹਰਿਆਣਾ ਦੇ 4-4 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਦੋਵਾਂ ਰਾਜਾਂ ਵਿਚ ਸਵੇਰ ਅਤੇ ਸ਼ਾਮ ਨੂੰ ਧੁੰਦ ਲਈ ਓਰੇਂਜ ਅਲਰਟ ਵੀ ਹੈ। ਉੱਤਰੀ ਭਾਰਤ ਵਿਚ ਪੱਛਮੀ ਗੜਬੜੀ ਕਾਰਨ ਲਗਾਤਾਰ ਸੀਤ ਲਹਿਰ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਹਿਮਾਚਲ ਦੇ 5 ਜ਼ਿਲ੍ਹਿਆਂ ਵਿਚ ਠੰਡ ਦਾ ਯੈਲੋ ਅਲਰਟ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ ਅਤੇ ਗੁਰਦਾਸਪੁਰ ਵਿਚ ਮੌਸਮ ਖ਼ਰਾਬ ਰਹੇਗਾ। ਹਰਿਆਣਾ ਵਿਚ ਮਹਿੰਦਰਗੜ੍ਹ, ਰੇਵਾੜੀ, ਨੂਹ ਅਤੇ ਪਲਵਲ ਵਿਚ ਮੀਂਹ ਪੈ ਸਕਦਾ ਹੈ। ਦੋਵਾਂ ਰਾਜਾਂ ਵਿਚ 2 ਦਿਨਾਂ ਤੱਕ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਪੰਜ ਜ਼ਿਲ੍ਹਿਆਂ ਵਿਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ ਅਤੇ ਧੁੰਦ ਵੀ ਰਹੇਗੀ।

Heavy Rains to Drench Himachal, Uttarakhand, Punjab on March 24 | Weather .com

ਧੁੰਦ ਕਾਰਨ ਐਤਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ 7 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਇੰਨਾ ਹੀ ਨਹੀਂ ਪੰਜਾਬ-ਹਰਿਆਣਾ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5 ਤੋਂ 8 ਡਿਗਰੀ ਘੱਟ ਦਰਜ ਕੀਤਾ ਜਾ ਰਿਹਾ ਹੈ।  ਅੰਮ੍ਰਿਤਸਰ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਦਿਨ ਵੇਲੇ ਵੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਦਾ ਤਾਪਮਾਨ 6 ਤੋਂ 10 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਉਥੇ ਹੀ ਜਲੰਧਰ ਦਾ ਤਾਪਮਾਨ ਅੱਜ 6 ਤੋਂ 11 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ। ਲੁਧਿਆਣਾ ‘ਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ 6 ਤੋਂ 12 ਡਿਗਰੀ ਦੇ ਵਿਚਕਾਰ ਰਹੇਗਾ।