ਚੰਡੀਗੜ੍ਹ, 12 ਜਨਵਰੀ | ਉੱਤਰ ਭਾਰਤ ਸੀਤ ਲਹਿਰ ਦੀ ਲਪੇਟ ਵਿਚ ਹੈ। ਪੰਜਾਬ, ਹਰਿਆਣਾ, ਹਿਮਾਚਲ, ਚੰਡੀਗੜ੍ਹ, ਰਾਜਸਥਾਨ ਤੇ ਦਿੱਲੀ ਤੋਂ ਇਲਾਵਾ ਉੱਤਰ ਭਾਰਤ ਦੇ ਹੋਰ ਸੂਬਿਆਂ ਵਿਚ ਵੀ ਸੰਘਣੀ ਧੁੰਦ ਤੇ ਠੰਡ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਪੰਜਾਬ ਦੇ 6 ਸ਼ਹਿਰ ਸ਼ਿਮਲਾ ਤੋਂ ਵੀ ਠੰਡੇ ਰਹੇ। ਫਰੀਦਕੋਟ ਸਭ ਤੋਂ ਠੰਡਾ ਰਿਹਾ।

ਸੰਘਣੀ ਧੁੰਦ ਕਾਰਨ ਰੇਲ, ਹਵਾਈ ਤੇ ਸੜਕ ਆਵਾਜਾਈ ਵੀ ਪ੍ਰਭਾਵਿਤ ਰਹੀ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਵਿਚ ਅੱਜ ਤੇ ਭਲਕੇ ਬਰਫੀਲੀਆਂ ਹਵਾਵਾਂ ਚੱਲਣਗੀਆਂ। 4-5 ਦਿਨ ਤੱਕ ਸੰਘਣੇ ਕੋਹਰੇ ਦਾ ਕਹਿਰ ਜਾਰੀ ਰਹੇਗਾ। ਫਰੀਦਕੋਟ ਦਾ ਘੱਟੋ-ਘੱਟ ਤਾਪਮਾਨ ਇਸ ਸੀਜ਼ਨ ਦਾ ਸਭ ਤੋਂ ਘੱਟ 3.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਜ਼ਿਆਦਾਤਰ ਤਾਪਮਾਨ ਵਿਚ ਵੀ 7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਇਸੇ ਤਰ੍ਹਾਂ ਗੁਰਦਾਸਪੁਰ ਦਾ ਅਧਿਕਤਮ ਤਾਪਮਾਨ ਸਭ ਤੋਂ ਘੱਟ 8 ਡਿਗਰੀ ਸੈਲਸੀਅਸ ਰਿਹਾ। ਫਰੀਦਕੋਟ, ਬਠਿੰਡਾ, ਅੰਮ੍ਰਿਤਸਰ, ਲੁਧਿਆਣਾ, ਗੁਰਦਾਸਪੁਰ ਤੇ ਪਟਿਆਲਾ ਦਾ ਤਾਪਮਾਨ ਸ਼ਿਮਲਾ ਤੋਂ ਵੀ ਘੱਟ ਰਿਹਾ। ਮੌਸਮ ਵਿਗਿਆਨੀਆਂ ਨੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਗੰਭੀਰ ਸਥਿਤੀ ਦੀ ਚਿਤਾਵਨੀ ਦਿੱਤੀ ਹੈ। ਪੰਜਾਬ ਵਿਚ ਆਉਣ ਵਾਲੇ ਦਿਨਾਂ ਵਿਚ ਹੋਰ ਠੰਡ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 13 ਜਨਵਰੀ ਲੋਹੜੀ ਤੱਕ ਠੰਡ ਤੋਂ ਰਾਹਤ ਮਿਲਣ ਦੇ ਆਸਾਰ ਨਹੀਂ ਹਨ। ਇਸ ਦੌਰਾਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਵੇਖੋ ਵੀਡੀਓ

https://www.facebook.com/punjabibulletinworld/videos/392442986649709

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)