ਅੰਮ੍ਰਿਤਸਰ/ਚੰਡੀਗੜ੍ਹ|ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ-2023 ਵਿੱਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲਾ ਵੱਕਾਰੀ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਅਤੇ ਸਾਨੂੰ ਆਪਣੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ ਮੌਕਾ ਮੁਹੱਈਆ ਕਰੇਗਾ। ਸੰਮੇਲਨ ਨੂੰ ਸਫਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਵਾਲੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ ਤਾਂ ਕਿ ਵੱਧ ਤੋਂ ਵੱਧ ਨਿਵੇਸ ਲਿਆ ਕੇ ਅਸੀਂ ਨੌਜਵਾਨਾਂ ਲਈ ਰੋਜਗਾਰ ਦੇ ਨਵੇਂ ਮੌਕੇ ਸਿਰਜ ਸਕੀਏ। ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਥੇ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ ਮਹੀਨੇ ਹੋਣ ਵਾਲੇ ਇਸ ਸੰਮੇਲਨ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨਾਂ ਕਿਹਾ ਕਿ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ, ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਅਤੇ ਕਿਰਤ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਉਤੇ ਇੰਤਜ਼ਾਮ ਕੀਤੇ ਜਾਣਗੇ। ਇਸ ਮੌਕੇ ਮੱਖ ਮੰਤਰੀ ਨੂੰ ਦੱਸਿਆ ਗਿਆ ਕਿ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪ੍ਰਬੰਧਕੀ ਆਧਾਰ ਉਤੇ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ। ਪੁਖਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨਾਂ ਸੈਕਟਰਾਂ ਵਿਚ ਤਾਇਨਾਤ ਕੀਤਾ ਜਾਵੇਗਾ। ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਮੁੱਚੇ ਕਾਰਜ ਨੂੰ ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ। ਮੁੱਖ ਮੰਤਰੀ ਨੇ ਇਸ ਮੌਕੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਵੇਰਵੇ ਲਏ ਅਤੇ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇ, ਉਹ ਮਿਆਰੀ ਹੋਵੇ, ਜੋ ਲੰਮੇ ਸਮੇਂ ਤੱਕ ਸ਼ਹਿਰ ਵਾਸੀਆਂ ਦੇ ਕੰਮ ਆਵੇ। ਇਸ ਮੌਕੇ ਪ੍ਰੋਗਰਾਮ ਦੀ ਸਫਲਤਾ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਮੈਂਬਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜਰ ਸਨ। ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਮੰਤਰੀ ਸਹਿਬਾਨ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਵਾਸੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ।
ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ : ਮੁੱਖ ਮੰਤਰੀ
- ਬੀ.ਸੀ.ਐਮ ਸਕੂਲ ਲੁਧਿਆਣਾ ਵਿੱਚ ਵੇਦਿਕ ਭਾਸ਼ਣ ਪ੍ਰਤੀਯੋਗਿਤਾ, 25 ਸਕੂਲਾਂ ਦੇ 296 ਵਿਦਿਆਰਥੀਆਂ ਨੇ ਲਿਆ ਹਿੱਸਾ
ਲੁਧਿਆਣਾ, 31 ਜਨਵਰੀ 2026 | ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ…
- ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਖ਼ਤਮ ਕਰਨ ਦੀ ਗੱਲ ਕਰਦੇ, ਦੂਜੇ ਪਾਸੇ ਗੈਂਗਸਟਰਾਂ ਦੇ ਵਿਆਹਾਂ ‘ਚ ਸ਼ਾਮਿਲ: ਕੁਲਦੀਪ ਧਾਲੀਵਾਲ
ਚੰਡੀਗੜ੍ਹ, 31 ਜਨਵਰੀ 2026 | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ…
- ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ: 7 ਮਹੀਨਿਆਂ ਬਾਅਦ ਜੇਲ੍ਹ ’ਚੋਂ ਆਉਣਗੇ ਬਾਹਰ
ਜਲੰਧਰ/ਪਟਿਆਲਾ, 2 ਫਰਵਰੀ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ…
- ਜ਼ਮੀਨ ਗਿਰਵੀ ਰੱਖ ਕੇ ਵਿਦੇਸ਼ ਭੇਜੇ ਪੁੱਤ ਦੀ ਸਊਦੀ ਅਰਬ ‘ਚ ਰਹੱਸਮਈ ਹਲਾਤਾਂ ‘ਚ ਮੌਤ, ਦੋ ਮਹੀਨਿਆਂ ‘ਚ ਹੀ ਉੱਜੜ ਗਏ ਪਰਿਵਾਰ ਦੇ ਚਾਅ
ਗੁਰਦਾਸਪੁਰ, 2 ਫਰਵਰੀ | ਪਿੰਡ ਨਾਥੂ ਖਹਿਰਾ ਦੇ 36 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਸਊਦੀ…
- ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ ਕਰਨ ਦੀ ਤਿਆਰੀ: ਸੀਐਨਜੀ ਪਲਾਂਟ ਵਿਰੁੱਧ ਕਿਸਾਨਾਂ ਤੇ ਪੰਚਾਇਤਾਂ ਨੇ ਖੋਲ੍ਹਿਆ ਮੋਰਚਾ
ਜਲੰਧਰ, 2 ਫਰਵਰੀ | ਬਾਇਓ ਗੈਸ ਅਤੇ ਸੀਐਨਜੀ ਪਲਾਂਟ ਲਗਾਉਣ ਦੇ ਫੈਸਲੇ ਵਿਰੁੱਧ ਭਾਰਤੀ ਕਿਸਾਨ…
- ਲੁਧਿਆਣਾ ਮੰਡੀ ‘ਚ ‘ਫੜ’ ਲਈ ਚੱਲੀਆਂ ਕਿਰਪਾਨਾਂ: ਆੜ੍ਹਤੀਆਂ ਦੇ ਦੋ ਗੁੱਟਾਂ ‘ਚ ਖੂਨੀ ਝੜਪ, ਇੱਕ ਦੀ ਹਾਲਤ ਨਾਜ਼ੁਕ
ਲੁਧਿਆਣਾ, 2 ਫਰਵਰੀ | ਬਹਾਦਰ ਕੇ ਰੋਡ ਸਥਿਤ ਸਬਜ਼ੀ ਮੰਡੀ ਵਿੱਚ ਐਤਵਾਰ ਸ਼ਾਮ ਉਸ ਵੇਲੇ…
- ਜਲੰਧਰ ’ਚ ਰੂਹ ਕੰਬਾਊ ਵਾਰਦਾਤ: 20 ਲੱਖ ਦੀ ਫਿਰੌਤੀ ਨਾ ਦੇਣ ’ਤੇ ਜਵੈਲਰ ’ਤੇ ਜਾਨਲੇਵਾ ਹਮਲਾ, ਦੁਕਾਨ ਅੰਦਰ ਵੜ ਕੇ ਮਾਰੀਆਂ ਕਿਰਪਾਨਾਂ
ਜਲੰਧਰ, 2 ਫਰਵਰੀ | ਬਸਤੀ ਗੁਜ਼ਾਂ ਇਲਾਕੇ ਵਿੱਚ ਅਪਰਾਧੀਆਂ ਨੇ ਦਿਨ-ਦਿਹਾੜੇ ਦਹਿਸ਼ਤ ਫੈਲਾਉਂਦਿਆਂ ਇੱਕ ਜਵੈਲਰ ’ਤੇ…
- ਕਪੂਰਥਲਾ ‘ਚ ਇਲਾਜ ਦੀ ਫੀਸ ਮੰਗਣ ’ਤੇ ਹੰਗਾਮਾ, ਮਰੀਜ਼ ਵੱਲੋਂ ਹਸਪਤਾਲ ‘ਚ ਭੰਨਤੋੜ
ਨਡਾਲਾ (ਕਪੂਰਥਲਾ), 1 ਫਰਵਰੀ | ਕਸਬਾ ਨਡਾਲਾ ਦੇ ਬੇਗੋਵਾਲ ਰੋਡ ਸਥਿਤ ਵਾਲੀਆ ਹਸਪਤਾਲ ਵਿੱਚ ਉਸ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ
ਲੁਧਿਆਣਾ, 1 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ…
- “ਚਮਤਕਾਰੀ ਪਾਸਟਰਾਂ” ਖਿਲਾਫ ਚੰਡੀਗੜ੍ਹ ‘ਚ ਕੈਂਡਲ ਮਾਰਚ, ਸਰਕਾਰ ਤੋਂ ਕਾਰਵਾਈ ਦੀ ਮੰਗ
ਚੰਡੀਗੜ੍ਹ/ਜਲੰਧਰ, 1 ਫਰਵਰੀ | ਪੰਜਾਬ ਬਚਾਓ ਮੋਰਚਾ ਵੱਲੋਂ ਪ੍ਰਧਾਨ ਤੇਜਸਵੀ ਮਿਨਹਾਸ ਦੀ ਅਗਵਾਈ 'ਚ ਸੈਕਟਰ…