ਬਰਨਾਲਾ, 16 ਸਤੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਬਰਨਾਲਾ ਵਿਚ ਇਕ ਨਾਬਾਲਗ ਲੜਕੀ ਨਾਲ 10 ਤੋਂ ਵੱਧ ਬੰਦਿਆਂ ਵਲੋਂ ਗੈਂਗਰੇਪ ਕੀਤਾ ਗਿਆ । ਇਸ ਮਾਮਲੇ ਵਿਚ ਥਾਣਾ ਸਿਟੀ-1 ਦੀ ਪੁਲਿਸ ਨੇ 17 ਸਾਲਾ ਨਾਬਾਲਿਗ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਗੁਰਪ੍ਰੀਤ ਵਾਸੀ ਜ਼ਿਲ੍ਹਾ ਬਠਿੰਡਾ, ਨਰੇਸ਼, ਹਰਪ੍ਰੀਤ, ਕੁਲਦੀਪ ਸਾਰੇ ਵਾਸੀ ਬਰਨਾਲਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਪੀੜਤਾ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਅਤੇ ਕੁਲਦੀਪ ਨੇ ਉਸ ਨਾਲ ਬਲਾਤਕਾਰ ਕੀਤਾ । ਇਸ ਤੋਂ ਬਾਅਦ ਆਰੋਪੀਆਂ ਦੀਆਂ ਭੈਣਾਂ ਨੇ ਸ਼ਿਕਾਇਤ ਨਾ ਕਰਨ ਦਾ ਦਬਾਅ ਪਾਇਆ। ਮੁਲਜ਼ਮਾਂ ਨੇ ਸਾਜ਼ਿਸ਼ ਰਚ ਕੇ ਉਸ ਦਾ ਵਿਆਹ ਮੁਲਜ਼ਮ ਗੁਰਪ੍ਰੀਤ ਨਾਲ ਕਰਵਾ ਦਿੱਤਾ, ਜਦਕਿ ਉਹ ਨਾਬਾਲਗ ਹੈ।

ਦੋਸ਼ੀ ਉਸ ਦੀ ਕੁੱਟਮਾਰ ਕਰਦਾ ਹੈ ਅਤੇ ਉਸ ਦੀ ਅਸ਼ਲੀਲ ਵੀਡੀਓ ਬਣਾਉਂਦਾ ਹੈ, ਜਿਸ ਕਾਰਨ ਉਸ ਨੇ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਦਾਲਤ ‘ਚ ਪੇਸ਼ ਕਰੇਗੀ ਤਾਂ ਜੋ ਮੁਲਜ਼ਮਾਂ ਦਾ ਰਿਮਾਂਡ ਲਿਆ ਜਾ ਸਕੇ।