ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ਤੋਂ ਫੜ ਕੇ ਭਾਰਤ ਲਿਆਂਦਾ, 10 ਮਾਮਲਿਆਂ ਸੀ ਲੋੜੀਂਦਾ

0
787

ਨਵੀਂ ਦਿੱਲੀ | ਮੈਕਸੀਕੋ ਤੋਂ ਫੜੇ ਗਏ ਖ਼ਤਰਨਾਕ ਗੈਂਗਸਟਰ ਦੀਪਕ ਪਹਿਲ ਉਰਫ ਬਾਕਸਰ ਨੂੰ ਬੁੱਧਵਾਰ ਨੂੰ ਦਿੱਲੀ ਲਿਆਂਦਾ ਗਿਆ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਉਸ ਨੂੰ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਜਿਥੋਂ ਉਸ ਨੂੰ 8 ਦਿਨਾਂ ਦੀ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ। 10 ਅਪਰਾਧਿਕ ਮਾਮਲਿਆਂ ‘ਚ ਲੋੜੀਂਦੇ ਬਾਕਸਰ ਨੂੰ ਮੈਕਸੀਕੋ ‘ਚ ਪੁਲਿਸ ਅਧਿਕਾਰੀਆਂ ਨੇ ਫੜ ਲਿਆ ਸੀ। ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੀਪਕ ਬਾਕਸਰ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਸਨ, ਜਿਸ ਨੂੰ ਦਿੱਲੀ ਪੁਲਿਸ ਨੇ ਮੈਕਸੀਕੋ ਤੋਂ FBI ਦੀ ਮਦਦ ਨਾਲ ਗ੍ਰਿਫਤਾਰ ਕੀਤਾ ਸੀ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ 2 ਮੈਂਬਰੀ ਟੀਮ ਗੈਂਗਸਟਰ ਦੀਪਕ ਨਾਲ ਬੁੱਧਵਾਰ ਸਵੇਰੇ 6 ਵਜੇ ਦੇ ਕਰੀਬ ਇਸਤਾਂਬੁਲ ਰਸਤੇ ਮੈਕਸੀਕੋ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਪੁਲਿਸ ਨੇ ਕਿਹਾ ਕਿ ਉਸ ਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਉੱਤਰੀ ਦਿੱਲੀ ਦੇ ਸਿਵਲ ਲਾਈਨ ਖੇਤਰ ਵਿਚ ਇਕ ਬਿਲਡਰ ਦੀ ਹੱਤਿਆ ਵਿਚ ਕਥਿਤ ਸ਼ਮੂਲੀਅਤ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾਵੇਗੀ।