ਅੱਠ ਪੁਲਿਸ ਮੁਲਾਜ਼ਮਾਂ ਨੂੰ ਮਾਰ ਮੁਕਾਉਣ ਵਾਲਾ ਗੈਂਗਸਟਰ ਦੂਬੇ ਆਇਆ ਪੁਲਿਸ ਅੜਿੱਕੇ

0
464

ਨਵੀਂ ਦਿੱਲੀ . ਕਾਨਪੁਰ ਕਤਲ ਕਾਂਡ ਦੇ ਮੁੱਖ ਦੋਸ਼ੀ ਵਿਕਾਸ ਦੂਬੇ ਨੂੰ ਆਖਰਕਾਰ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਨੂੰ ਉਜੈਨ ਤੋਂ ਗ੍ਰਿਫਤਾਰ ਕੀਤਾ ਹੈ। ਪ੍ਰਾਪਤ  ਜਾਣਕਾਰੀ ਅਨੁਸਾਰ ਉਹ ਉਜੈਨ ਦੇ ਮਹਾਕਾਲ ਮੰਦਰ ਵਿੱਚ ਆਤਮ ਸਮਰਪਣ ਕਰਨਾ ਚਾਹੁੰਦਾ ਸੀ, ਪਰ ਇਸ ਦੀ ਜਾਣਕਾਰੀ ਪਹਿਲਾਂ ਹੀ ਪੁਲਿਸ ਨੂੰ ਦਿੱਤੀ ਜਾ ਚੁੱਕੀ ਸੀ।