ਨਵੀਂ ਦਿੱਲੀ | ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਲਾਰੈਂਸ ਗੈਂਗ ਦੀ ਹਿੱਟ ਲਿਸਟ ‘ਤੇ ਹਨ। ਲਾਰੈਂਸ ਗੈਂਗ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਕੈਨੇਡਾ-ਅਮਰੀਕਾ ‘ਚ ਲੁਕੇ ਗੈਂਗਸਟਰ ਲਾਰੈਂਸ ਦੇ ਕਰੀਬੀ ਗੋਲਡੀ ਬਰਾੜ ਨੇ ਇਕ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਇਹ ਗੱਲ ਕਹੀ। ਗੋਲਡੀ ਬਰਾੜ ਨੇ ਕਿਹਾ – “ਅਸੀਂ ਸਲਮਾਨ ਖਾਨ ਨੂੰ ਮਾਰਾਂਗੇ ਤੇ ਜ਼ਰੂਰ ਮਾਰਾਂਗੇ। ਗੋਲਡੀ ਬਰਾੜ ਨੇ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਦੇ ਇੰਟਰਵਿਊ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਲਮਾਨ ਖਾਨ ਨੂੰ ਮਾਰਨਾ ਉਨ੍ਹਾਂ ਦੀ ਜ਼ਿੰਦਗੀ ਦਾ ਟੀਚਾ ਹੈ।
ਗੋਲਡੀ ਨੇ ਕਿਹਾ ਕਿ ਉਨ੍ਹਾਂ ਦੀ ਗੱਲ ਸਿਰਫ ਸਲਮਾਨ ਖਾਨ ਤੱਕ ਸੀਮਤ ਨਹੀਂ ਹੈ। ਜਦੋਂ ਤੱਕ ਉਹ ਜਿਊਂਦਾ ਹੈ, ਆਪਣੇ ਸਾਰੇ ਦੁਸ਼ਮਣਾਂ ਦੇ ਵਿਰੁੱਧ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗਾ। ਨਿਸ਼ਾਨੇ ‘ਤੇ ਸਲਮਾਨ ਖਾਨ ਹਨ, ਇਸ ‘ਚ ਕੋਈ ਸ਼ੱਕ ਨਹੀਂ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਕਰੀਬ ਇਕ ਸਾਲ ਬਾਅਦ, ਗੈਂਗਸਟਰ ਗੋਲਡੀ ਬਰਾੜ ਨੇ ਕਬੂਲ ਕੀਤਾ ਹੈ ਕਿ ਉਸ ਨੇ ਹੀ ਮੂਸੇਵਾਲਾ ਨੂੰ ਮਾਰਿਆ ਹੈ ਅਤੇ ਖੁਲਾਸਾ ਕੀਤਾ ਹੈ ਕਿ ਉਸ ਦਾ ਅਗਲਾ ਨਿਸ਼ਾਨਾ ਨਿਸ਼ਚਿਤ ਤੌਰ ‘ਤੇ ਸਲਮਾਨ ਖਾਨ ਹੈ।
ਦੱਸ ਦਈਏ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਉਨ੍ਹਾਂ ਦੇ ਪਿੰਡ ਮੂਸੇ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਥੇ ਪ੍ਰਸ਼ੰਸਕ ਅਜੇ ਵੀ ਉਸ ਦੀ ਮੌਤ ਤੋਂ ਦੁਖੀ ਹਨ, ਉਨ੍ਹਾਂ ਦੀ ਮੌਤ ਦੇ ਲਗਭਗ ਇਕ ਸਾਲ ਬਾਅਦ, ਗੈਂਗਸਟਰ ਗੋਲਡੀ ਬਰਾੜ ਨੇ ਮੂਸੇਵਾਲਾ ਨੂੰ ਮਾਰਨ ਦੀ ਗੱਲ ਕਬੂਲ ਕੀਤੀ ਹੈ। ਪਹਿਲਾਂ ਆਈਆਂ ਰਿਪੋਰਟਾਂ ਵਿਚ ਕਿਹਾ ਸੀ ਕਿ ਲਾਰੈਂਸ ਬਿਸ਼ਨੋਈ ਨੇ ਉਨ੍ਹਾਂ ਦੀ ਹੱਤਿਆ ਕੀਤੀ ਸੀ ਪਰ ਸੋਮਵਾਰ ਨੂੰ ਇਕ ਇੰਟਰਵਿਊ ਵਿਚ ਗੋਲਡੀ ਬਰਾੜ ਨੇ ਨਿੱਜੀ ਕਾਰਨਾਂ ਕਰਕੇ ਮੂਸੇਵਾਲਾ ਦੀ ਹੱਤਿਆ ਕਰਨ ਦੀ ਗੱਲ ਕਬੂਲ ਕੀਤੀ। ਹਾਲ ਹੀ ਵਿਚ ਰੈਪਰ ਹਨੀ ਸਿੰਘ ਨੂੰ ਵੀ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀ ਧਮਕੀ ਵਾਲਾ ਨੋਟ ਮਿਲਿਆ ਸੀ। ਹਨੀ ਤੁਰੰਤ ਸ਼ਿਕਾਇਤ ਦਰਜ ਕਰਵਾਉਣ ਲਈ ਦਿੱਲੀ ਪੁਲਿਸ ਦੇ ਮੁੱਖ ਦਫ਼ਤਰ ਪਹੁੰਚ ਗਿਆ ਸੀ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ