ਜ਼ੀਰਕਪੁਰ ‘ਚ ਗੈਂਗਸਟਰ ਜੱਸਾ ਹੈਪੋਵਾਲੀਆ ਦਾ ਹੋਇਆ ਐਨਕਾਊਂਟਰ, ਕ.ਤਲ ਦੇ 6 ਮਾਮਲਿਆਂ ‘ਚ ਸੀ ਲੋੜੀਂਦਾ

0
536

ਜ਼ੀਰਕਪੁਰ, 13 ਦਸੰਬਰ | ਜ਼ੀਰਕਪੁਰ ਦੇ ਪੀਰ ਮੁਛੱਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ AGTF ਦੀ ਰਿੰਦਾ ਤੇ ਸੋਨੀ ਖੱਤਰੀ ਦੇ ਗੁਰਗੇ ਨਾਲ ਮੁਠਭੇੜ ਹੋਈ। ਮੁਕਾਬਲੇ ਦੌਰਾਨ ਕਈ ਗੋਲੀਆਂ ਚੱਲੀਆਂ। ਇਸ ਗੋਲੀਬਾਰੀ ਵਿਚ ਇਕ ਗੈਂਗਸਟਰ ਜੱਸਾ ਹੈਪੋਵਾਲੀਆ ਮਾਰਿਆ ਗਿਆ।

ਦੱਸ ਦਈਏ ਕਿ ਜੱਸਾ ਹੈਪੋਵਾਲੀਆ ਸੋਨੂੰ ਖੱਤਰੀ ਦਾ ਖਾਸ ਬੰਦਾ ਸੀ। ਗੋਲੀਬਾਰੀ ਵਿਚ ਇਕ ਪੁਲਿਸ ਮੁਲਾਜ਼ਮ ਵੀ ਗੰਭੀਰ ਜ਼ਖ਼ਮੀ ਹੋਇਆ ਹੈ ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ। ਗੈਂਗਸਟਰ ਉੱਤੇ ਕਈ ਮਾਮਲੇ ਦਰਜ ਸਨ। ਜਾਣਕਾਰੀ ਮੁਤਾਬਕ ਜ਼ੀਰਕਪੁਰ ਦੇ ਮੁਛੱਲਾ ‘ਚ ਐਨਕਾਊਂਟਰ ਹੋਇਆ ਹੈ। ਇਹ ਮੁਕਾਬਲਾ ਪੁਲਿਸ ਤੇ ਰਿੰਦਾ ਤੇ ਸੋਨੀ ਖੱਤਰੀ ਦੇ ਖ਼ਾਸ ਗੁਰਗਿਆਂ ਵਿਚਾਲੇ ਹੋਇਆ। ਦੋਵਾਂ ਬਦਮਾਸ਼ਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

ਇਹ ਐਨਕਾਊਂਟਰ ਗੈਂਗਸਟਰ ਤਰਨਜੀਤ ਸਿੰਘ ਦਾ ਕੀਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਉਸ ਨੂੰ ਪਿਸਤੌਲ ਦੀ ਰਿਕਵਰੀ ਲਈ ਲਿਆਂਦਾ ਗਿਆ ਸੀ। ਇਸ ਦੌਰਾਨ ਗੈਂਗਸਟਰ ਨੇ ਪੁਲਿਸ ਕਸਟੱਡੀ ‘ਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵੇਂ ਪਾਸਿਆਂ ਤੋਂ ਗੋਲੀਬਾਰੀ ਹੋਈ। ਮੁਕਾਬਲੇ ਦੌਰਾਨ ਗੈਂਗਸਟਰ ਗੋਲੀ ਲੱਗਣ ਕਰਕੇ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।  ਜ਼ਿਕਰਯੋਗ ਹੈ ਕਿ ਉਹ ਕਤਲ ਦੇ ਛੇ ਮਾਮਲਿਆਂ ‘ਚ ਲੋੜੀਂਦਾ ਸੀ। ਅਕਤੂਬਰ ‘ਚ ਤਿੰਨ ਦਿਨਾਂ ਦੌਰਾਨ ਹੀ ਉਸ ਨੇ ਤਿੰਨ ਕਤਲ ਕੀਤੇ ਸਨ।

ਦੱਸ ਦਈਏ ਕਿ ਬੁੱਧਵਾਰ ਸਵੇਰੇ ਪੁਲਿਸ ਅਤੇ ਗੈਂਗਸਟਰ ਤਰਨਜੀਤ ਸਿੰਘ ਉਰਫ ਜੱਸਾ ਹੈਪੋਵਾਲੀਆ ਵਿਚਾਲੇ ਮੁਠਭੇੜ ਹੋਈ। ਪੁਲਿਸ ਉਸ ਨੂੰ ਇਰਾਦਾ ਕਤਲ ਦੇ ਇਕ ਕੇਸ ਵਿਚ ਪਿਸਤੌਲ ਬਰਾਮਦ ਕਰਨ ਲਈ ਲੈ ਗਈ ਸੀ ਪਰ ਉਸ ਨੇ ਹਿਰਾਸਤ ਵਿਚੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ।

ਪੁਲਿਸ ਨੇ ਪਹਿਲਾਂ ਹਵਾ ਵਿਚ ਗੋਲੀ ਚਲਾਈ ਅਤੇ ਫਿਰ ਉਸ ਦੀ ਲੱਤ ਵਿਚ ਗੋਲੀ ਮਾਰ ਦਿੱਤੀ। ਉਸ ਨੂੰ ਜ਼ਖਮੀ ਹਾਲਤ ਵਿਚ ਕਾਬੂ ਕਰ ਲਿਆ ਪਰ ਉਸ ਦੀ ਮੌਤ ਹੋ ਗਈ। ਉਸ ਨੂੰ 6 ਗੋਲੀਆਂ ਲੱਗਣ ਦੀ ਖ਼ਬਰ ਹੈ। ਇਸ ਦੌਰਾਨ ਇਕ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਸੰਦੀਪ ਗੋਇਲ ਨੇ ਦੱਸਿਆ ਕਿ ਇਸ ਨੇ ਜੁਲਾਈ ‘ਚ ਇਕ ਵਿਅਕਤੀ ‘ਤੇ ਹਮਲਾ ਕੀਤਾ ਸੀ। ਇਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ।

ਵੇਖੋ ਵੀਡੀਓ

https://www.facebook.com/punjabibulletinworld/videos/1087776232235245

ਹੁਣ ਉਸ ਨੂੰ ਕਾਤਲਾਨਾ ਹਮਲੇ ਦੇ ਕੇਸ ਵਿਚ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। ਇਸ ਦੀ ਪੁਲਿਸ ਜਾਂਚ ਕਰ ਰਹੀ ਹੈ। ਉਸ ਨੂੰ ਸੋਮਵਾਰ ਨੂੰ ਪੁੱਛਗਿੱਛ ਲਈ ਲਿਆਂਦਾ ਗਿਆ ਸੀ। ਉਸ ਨੇ ਦੱਸਿਆ ਕਿ ਇੰਦਰ ‘ਤੇ ਹਮਲੇ ਤੋਂ ਬਾਅਦ ਇਥੇ ਚੀਨ ਦੀ ਬਣੀ ਪਿਸਤੌਲ ਛੁਪਾਈ ਗਈ ਸੀ। ਉਸ ਦੀ ਬਰਾਮਦਗੀ ਲਈ ਪੁਲਿਸ ਉਸ ਨੂੰ ਲੈ ਕੇ ਆਈ ਸੀ। ਮੁਲਾਜ਼ਮ ਨੇ ਉਸ ਨੂੰ ਹੱਥਕੜੀ ਵੀ ਲਾਈ ਹੋਈ ਸੀ। ਮੁਲਜ਼ਮ ਉਸ ਨੂੰ ਛੁਡਾ ਕੇ ਭੱਜਣ ਲੱਗਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਚਿਤਾਵਨੀ ਦੇ ਕੇ ਪਹਿਲਾਂ ਹਵਾ ‘ਚ ਗੋਲੀ ਚਲਾਈ ਅਤੇ ਉਸ ਨੂੰ ਰੁਕਣ ਲਈ ਕਿਹਾ ਪਰ ਉਹ ਨਹੀਂ ਰੁਕਿਆ, ਜਿਸ ਤੋਂ ਬਾਅਦ ਉਸ ਦੀ ਲੱਤ ‘ਚ ਗੋਲੀ ਮਾਰੀ ਗਈ। ਮੁਲਜ਼ਮ ਪਹਿਲਾਂ ਵੀ 6 ਕਤਲ ਕਰ ਚੁੱਕਾ ਹੈ। ਉਸ ਨੇ ਪੁੱਛਗਿੱਛ ‘ਚ ਕਿਹਾ ਸੀ ਕਿ ਅਜੇ ਵੀ ਉਸ ਦੇ ਨਿਸ਼ਾਨੇ ‘ਤੇ 3-4 ਹੋਰ ਲੋਕ ਹਨ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)